Punjab
ਪੰਜਾਬ ‘ਚ ਸਵਾਈਨ ਫਲੂ ਸਬੰਧੀ ਐਡਵਾਈਜ਼ਰੀ ਜਾਰੀ
2 ਦਸੰਬਰ 2023: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਮੌਸਮ ਵਿੱਚ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਸਾਹ ਦੀਆਂ ਬਿਮਾਰੀਆਂ ਦੇ ਵਧਣ ਦੇ ਮੱਦੇਨਜ਼ਰ ਸੂਬੇ ਵਿੱਚ ਸਥਿਤੀ ਦਾ ਜਾਇਜ਼ਾ ਲਿਆ। ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੀ ਸੂਚੀ ਵੀ ਸੁਝਾਈ।ਸਰਕਾਰ ਹਰ ਜ਼ਿਲ੍ਹੇ ਦੇ ਸਿਵਲ ਸਰਜਨ ਸਮੇਤ ਹੋਰ ਮੈਡੀਕਲ ਕਾਲਜਾਂ ਨੂੰ ਵੀ ਮਨਜ਼ੂਰੀ ਦੇਵੇਗੀ।ਓਥੇ ਹੀ ਸਿਹਤ ਮੰਤਰੀ ਡਾ: ਬਲਬੀਰ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵੀ ਸ਼ੱਕੀ ਮਾਮਲਿਆਂ ਦੀ ਰਿਪੋਰਟ ਸਰਕਾਰ ਨੂੰ ਭੇਜਣਗੇ।