Connect with us

Punjab

SGPC ਦੇ ਫਿਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

Published

on

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)ਦੇ ਪ੍ਰਧਾਨ ਦਾ ਫ਼ੈਸਲਾ ਹੋ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਮੁੜ ਤੋਂ SGPC ਦੇ ਪ੍ਰਧਾਨ ਬਣੇ ਹਨ। ਐਤਕੀ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ 107 ਵੋਟਾਂ ਮਿਲੀਆਂ ਹਨ ਜਦਕਿ ਉਨ੍ਹਾਂ ਦੇ ਵਿਰੋਧੀ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪ੍ਰਾਪਤ ਹੋਈਆਂ।

ਦੱਸਣਯੋਗ ਹੈ ਕਿ ਅੱਜ ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਪ੍ਰਧਾਨ ਬਣ ਗਏ ਹਨ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 148 ਮੈਂਬਰ ਸਨ। ਜਿਥੇ ਇਕ ਪਾਸੇ ਅਕਾਲੀ ਦਲ ਵੱਲੋਂ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦੂਜੇ ਪਾਸੇ ਬਾਗੀ ਧੜੇ ਵੱਲੋਂ ਬੀਬੀ ਜਗੀਰ ਕੌਰ ਪ੍ਰਧਾਨ ਨੇ ਅਹੁਦੇ ਲਈ ਚੋਣ ਲੜੀ। ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ ਸਨ।