Punjab
ਸੂਰਾਂ ਵਿੱਚ ਫੈਲੀ ਅਫ਼ਰੀਕਨ ਸਵੈਨ ਫੀਵਰ ਬਿਮਾਰੀ ਸੂਰ ਪਾਲਕ ਹੋਏ ਪ੍ਰੇਸ਼ਾਨ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ
ਸੂਰਾਂ ਵਿੱਚ ਫੈਲੀ ਅਫਰੀਕਨ ਸਵੈਨ ਫੀਵਰ ਬਿਮਾਰੀ ਤੋਂ ਪ੍ਰੇਸ਼ਾਨ ਸੂਰ ਪਾਲਕਾਂ ਨੇ ਗੁਰਦਾਸਪੁਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਕਿਹਾ ਇਸ ਬਿਮਾਰੀ ਨੂੰ ਲੈਕੇ ਸਰਕਾਰ ਨਹੀ ਹੈ ਗੰਭੀਰ ਇਸ ਬਿਮਾਰੀ ਕਾਰਨ ਪੰਜਾਬ ਦੇ ਹਜ਼ਾਰਾਂ ਸੂਰ ਪਾਲਕਾਂ ਦਾ ਨੁਕਸਾਨ ਹੋ ਚੁੱਕਾ ਹੈ ਪਰ ਪੰਜਾਬ ਹੈ ਸਰਕਾਰ ਨੇ ਅਜੇ ਤੱਕ ਕਿਸੇ ਵੀ ਸੂਰ ਪਾਲਕ ਨੂੰ ਮੁਆਵਜ਼ਾ ਨਹੀਂ ਦਿੱਤਾ ਇਸ ਲਈ ਅੱਜ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਮਾਰੀ ਨੂੰ ਰੋਕਣ ਦੇ ਲਈ ਸਖ਼ਤ ਕਦਮ ਉਠਾਏ ਜਾਣ ਅਤੇ ਬਾਹਰਲੇ ਸੂਬਿਆਂ ਤੋਂ ਆ ਰਹੇ ਜੰਗਲੀ ਸੂਰਾਂ ਦੇ ਉਪਰ ਮੁਕੰਮਲ ਰੋਕ ਲਗਾਈ ਜਾਵੇ ਤਾਂ ਜੋ ਇਹ ਬਿਮਾਰੀ ਅੱਗੇ ਨਾ ਵਧੇ ਅਤੇ ਪੀਡ਼ਤ ਸੂਰ ਪਾਲਕਾਂ ਨੂੰ 100 ਪ੍ਰਤੀਸ਼ਤ ਮੁਆਵਜ਼ਾ ਦਿੱਤਾ ਜਾਵੇ ਨਾਲੇ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਤਿੱਖਾ ਕਰਨ ਦੇ ਲਈ ਮਜਬੂਰ ਹੋਣਗੇ
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਪਿਗਰੀ ਵੈੱਲਫੇਅਰ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸੂਰਾਂ ਵਿੱਚ ਫੈਲੀ ਇਸ ਬੀਮਾਰੀ ਨਾਲ ਮਨੁੱਖਾਂ ਨੂੰ ਕੋਈ ਖ਼ਤਰਾ ਨਹੀਂ ਹੈ ਪਰ ਇਸ ਬਿਮਾਰੀ ਦੇ ਨਾਲ ਸੂਰ ਪਾਲਕਾਂ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਕਹਿਣ ਮੁਤਾਬਿਕ ਹੀ ਕਿਸਾਨਾਂ ਨੇ ਸਹਾਇਕ ਧੰਦੇ ਚੁਣੇ ਹਨ ਪਰ ਹੁਣ ਸਹਾਇਕ ਧੰਦੇ ਵਿਚ ਜੇਕਰ ਕਿਸਾਨਾਂ ਨੂੰ ਨੁਕਸਾਨ ਹੋ ਰਿਹਾ ਤਾਂ ਪੰਜਾਬ ਸਰਕਾਰ ਉਨ੍ਹਾਂ ਦੀ ਬਾਂਹ ਨਹੀਂ ਫੜ ਰਹੀ ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਫੈਲਣ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੈ ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਨੂੰ ਕਈ ਵਾਰ ਲਿਖਤੀ ਰੂਪ ਵਿੱਚ ਦਿੱਤਾ ਗਿਆ ਹੈ ਕਿ ਪੰਜਾਬ ਅੰਦਰ ਦੂਜੀਆਂ ਸਟੇਟਾਂ ਤੋਂ ਆ ਰਹੇ ਗੈਰਕਾਨੂੰਨੀ ਤਰੀਕੇ ਨਾਲ ਜੰਗਲੀ ਸੂਰਾਂ ਤੇ ਰੋਕ ਲਗਾਈ ਜਾਵੇ ਪਰ ਇਸ ਉੱਪਰ ਸਰਕਾਰ ਨੇ ਕੋਈ ਐਕਸ਼ਨ ਨਹੀਂ ਲਿਆ ਜਿਸ ਕਰਕੇ ਇਹ ਬਿਮਾਰੀ ਵਧੀ ਹੈ ਜਿਸ ਦਾ ਖਮਿਆਜ਼ਾ ਹੁਣ ਪੰਜਾਬ ਦੇ ਸੂਰ ਪਾਲਕਾਂ ਨੂੰ ਚੁਕਾਉਣਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਪੀਡ਼ਤ ਸੂਰ ਪਾਲਕਾਂ ਨੂੰ ਸਿਰਫ਼ ਕੇਂਦਰ ਸਰਕਾਰ 50% ਪ੍ਰਤੀਸ਼ਤ ਮੁਆਵਜ਼ਾ ਦੇ ਰਹੀ ਹੈ ਜਦਕਿ ਪੰਜਾਬ ਸਰਕਾਰ ਨੇ ਸੂਰ ਪਾਲਕਾਂ ਨੂੰ ਕੁਝ ਨਹੀਂ ਦਿੱਤਾ ਉਨ੍ਹਾਂ ਮੰਗ ਕੀਤੀ ਹੈ ਕਿ ਪੀਡ਼ਤ ਸੂਰ ਪਾਲਕਾਂ ਨੂੰ 100% ਪ੍ਰਤੀਸ਼ਤ ਮੁਆਵਜ਼ਾ ਦਿੱਤਾ ਜਾਵੇ ਅਤੇ ਪੰਜਾਬ ਸਰਕਾਰ ਜਲਦ ਤੋਂ ਜਲਦ ਸੂਰ ਪਾਲਕਾਂ ਦੇ ਨਾਲ ਮੀਟਿੰਗ ਕਰੇ ਅਤੇ ਇਸ ਬਿਮਾਰੀ ਨੂੰ ਰੋਕਣ ਦੇ ਲਈ ਵੈਕਸੀਨ ਦਾ ਜਲਦ ਪ੍ਰਬੰਧ ਕੀਤਾ ਜਾਵੇ ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਵੱਡੇ ਪੱਧਰ ਤੇ ਸੰਘਰਸ਼ ਕਰਨ ਦੇ ਲਈ ਮਜਬੂਰ ਹੋਣਗੇ
