Politics
ਬਾਦਲ ਤੇ ਢੀਂਡਸਾ ਦੇ ਬਾਅਦ ਵਿਧਾਇਕ ਪਰਗਟ ਸਿੰਘ ਆਪਣਾ ਪਦਮ ਸ਼੍ਰੀ ਕੀਤਾ ਵਾਪਿਸ
ਪੰਜਾਬ ਦੇ ਸਿਆਸਤਦਾਨਾਂ ਵੱਲੋਂ ਐਵਾਰਡ ਵਾਪਿਸ ਕਰਨ ਦਾ ਸਿਲਸਿਲਾ ਸ਼ੁਰੂ, ਬਾਦਲ ਤੇ ਢੀਂਡਸਾ ਦੇ ਬਾਅਦ ਵਿਧਾਇਕ ਪਰਗਟ ਸਿੰਘ ਆਪਣਾ ਪਦਮ ਸ਼੍ਰੀ ਕੀਤਾ ਵਾਪਿਸ
ਪੰਜਾਬ ਦੇ ਸਿਆਸਤਦਾਨਾਂ ਵੱਲੋਂ ਐਵਾਰਡ ਵਾਪਿਸ ਕਰਨ ਦਾ ਸਿਲਸਿਲਾ ਸ਼ੁਰੂ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਾਪਿਸ ਕੀਤਾ ਐਵਾਰਡ
ਸੁਖਦੇਵ ਸਿੰਘ ਢੀਂਡਸਾ ਨੇ ਵੀ ਆਪਣਾ ਐਵਾਰਡ ਕੀਤਾ ਵਾਪਿਸ
ਵਿਧਾਇਕ ਪਰਗਟ ਸਿੰਘ ਨੇ ਐਵਾਰਡ ਵਾਪਿਸ ਕਰਨ ਦਾ ਲਿਆ ਫੈਸਲਾ
ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲਿਆ ਫੈਸਲਾ
4 ਦਸੰਬਰ : ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੇਂਦਰ ਸਰਕਾਰ ਨੂੰ ਇੱਕ ਤੋਂ ਬਾਅਦ ਇੱਕ ਝਟਕੇ ਲੱਗ ਰਹੇ ਹਨ। ਕਿਉਂਕਿ ਇੰਨ੍ਹਾਂ ਕਾਨੂੰਨਾਂ ਦੇ ਵਿਰੋਧ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਆਪਣਾ ‘ਪਦਮ ਵਿਭੂਸ਼ਨ’ ਪੁਰਸਕਾਰ ਕੇਂਦਰ ਸਰਕਾਰ ਨੂੰ ਵਾਪਿਸ ਕਰ ਦਿੱਤਾ ਹੈ।
ਖੇਤੀ ਕਾਨੂੰਨਾਂ ਖਿਲਾਫ ਦੇਸ਼ ਵਿੱਚ ਕਿਸਾਨਾਂ ਦਾ ਅੰਦੋਲਨ ਵੱਧਦਾ ਜਾ ਰਿਹਾ ਹੈ।ਹਰ ਕੋਈ ਕਿਸਾਨ ਅੰਦੋਲਨ ‘ਚ ਵੱਧ ਚੜ ਕੇ ਹਿੱਸਾ ਲੈ ਰਿਹਾ।ਜੇਕਰ ਗੱਲ ਕਰੀਏ ਪੰਜਾਬ ਦੀ ਸਿਆਸਤ ਦੀ ਤਾਂ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਦੇ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ ਵਿੱਚ ਆਪਣਾ ‘ਪਦਮ ਵਿਭੂਸ਼ਨ’ ਪੁਰਸਕਾਰ ਕੇਂਦਰ ਸਰਕਾਰ ਨੂੰ ਵਾਪਿਸ ਕਰ ਦਿੱਤਾ ਹੈ। ਇਸ ਇਲਾਵਾ ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਤਕਰੀਬਨ ਤਿੰਨ ਪੰਨਿਆਂ ਦਾ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ‘ਤੇ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਆਪਣਾ ਸਨਮਾਨ ਵਾਪਿਸ ਦਿੱਤਾ।
ਓਧਰ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਮੁੱਖੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਆਪਣਾ ਪਦਮ ਭੂਸ਼ਨ ਐਵਾਰਡ ਵਾਪਿਸ ਕਰਨ ਦਾ ਐਲਾਨ ਕੀਤਾ ਹੈ। ਮੰਨਿਆ ਜਾ ਰਿਹਾ ਸੀ ਕਿ ਢੀਂਡਸਾ ਦੀ ਭਾਜਪਾ ਨਾਲ ਕਾਫੀ ਨੇੜਤਾ ਹੈ। ਪਰ ਉਹਨਾਂ ਨੇ ਐਵਾਰਡ ਵਾਪਿਸ ਕਰਕੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਵੱਖਰੇ ਰਾਹ ‘ਤੇ ਚੱਲ਼ਣਗੇ।
ਇੰਨ੍ਹਾਂ ਹੀ ਨਹੀਂ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਅਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੇ ਕਿਸਾਨਾਂ ਦੀ ਹਮਾਇਤ ‘ਚ ਪਦਮ ਸ਼੍ਰੀ ਵਾਪਿਸ ਮੋੜਨ ਦਾ ਐਲਾਨ ਕੀਤਾ। ਦੱਸ ਦਈਏ ਕਿ ਸਾਲ 1998 ‘ਚ ਓਲੰਪੀਅਨ ਪਰਗਟ ਸਿੰਘ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।ਪਰ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਉਹਨਾਂ ਨੇ ਆਪਣਾ ਇਹ ਖਿਤਾਬ ਵਾਪਿਸ ਕਰਨ ਦਾ ਫੈਸਲਾ ਲਿਆ।
ਕੇਂਦਰ ਦੇ ਇੰਨ੍ਹਾਂ ਕਾਨੂੰਨਾਂ ਵਿਰੋਧ ‘ਚ ਸੱਤ ਦਸੰਬਰ ਨੂੰ ਉੱਚ ਪੱਧਰ ਦੇ ਕਈ ਖਿਡਾਰੀ ਆਪਣਾ ਸਨਮਾਨ ਵਾਪਿਸ ਕਰਨ ਜਾ ਰਹੇ ਨੇ। ਪਰ ਹੁਣ ਦੇਖਣਾ ਹੋਵੇਗਾ ਕਿ ਇੰਨ੍ਹਾਂ ਵਿਰੋਧ ਹੋਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਇੰਨਾਂ ਕਾਨੂੰਨਾਂ ਵਾਪਿਸ ਲੈਂਦੀ ਹੈ ਜਾਂ ਫਿਰ ਨਹੀਂ।
Continue Reading