Connect with us

National

ਦਿੱਲੀ ਤੋਂ ਬਾਅਦ ਹੁਣ ਅਹਿਮਦਾਬਾਦ ਦੇ 7 ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

Published

on

 AHMEDABAD : ਪਿਛਲੇ ਕਈ ਦਿਨਾਂ ਤੋਂ ਦਿੱਲੀ ਐਨਸੀਆਰ ਦੇ 100 ਤੋਂ ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹੁਣ ਮਿਲੀ ਜਾਣਕਾਰੀ ਮੁਤਾਬਿਕ ਅਹਿਮਦਾਬਾਦ ਦੇ ਸੱਤ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਅਹਿਮਦਾਬਾਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲੇ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।

ਵੋਟਿੰਗ ਤੋਂ ਠੀਕ ਇੱਕ ਦਿਨ ਪਹਿਲਾਂ ਅੱਜ ਸਵੇਰੇ ਇੱਕ ਈਮੇਲ ਆਈ ਜਿਸ ਵਿੱਚ ਇੱਕ ਤੋਂ ਬਾਅਦ ਇੱਕ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਜਿਸ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਦੀ ਟੀਮ ਹਰਕਤ ‘ਚ ਆਈ ਅਤੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।