Connect with us

National

ਦਿੱਲੀ ਤੋਂ ਬਾਅਦ ਹੁਣ ਜੰਮੂ ‘ਚ ਧ.ਮਾ.ਕਾ

Published

on

JAMMU KASHMIR BLAST : ਸ਼੍ਰੀਨਗਰ ਵਿੱਚ ਬੀਤੀ ਦੇਰ ਰਾਤ ਇੱਕ ਜ਼ੋਰਦਾਰ ਧਮਾਕਾ ਹੋਇਆ ਹੈ । ਇਹ ਧਮਾਕਾ ਸ਼੍ਰੀਨਗਰ ਦੇ ਨੌਗਾਮ ਪੁਲਿਸ ਸਟੇਸ਼ਨ ਖੇਤਰ ਦੇ ਨੇੜੇ ਹੋਇਆ ਹੈ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸਨੇ ਨੇੜੇ ਖੜ੍ਹੇ ਕਈ ਵਾਹਨਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ ਅਤੇ ਕੁਝ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ। ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ, ਜਿਸ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਭੱਜਣ ਲੱਗੇ।

ਧਮਾਕੇ ‘ਚ 9 ਲੋਕਾਂ ਦੀ ਜਾਨ ਚਲੇਗੀ ਅਤੇ 29 ਲੋਕਾਂ ਜਖ਼ਮੀ ਹੋ ਗਏ ਜਿਨ੍ਹਾਂ ‘ਚ ਪੁਲਿਸ ਮੁਲਾਜਮ ਵੀ ਮੌਜੂਦ ਸੀ। ਧਮਾਕੇ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਨੌਗਾਮ ਪੁਲਿਸ ਸਟੇਸ਼ਨ ਦੇ ਅਹਾਤੇ ਵਿੱਚ ਇੱਕ ਅਚਾਨਕ ਧਮਾਕਾ ਉਦੋਂ ਹੋਇਆ ਜਦੋਂ ਕਰਮਚਾਰੀ ਫਰੀਦਾਬਾਦ ਤੋਂ ਜ਼ਬਤ ਕੀਤੀ ਗਈ ਵਿਸਫੋਟਕ ਸਮੱਗਰੀ ਦੇ ਨਮੂਨੇ ਲੈ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ “ਵ੍ਹਾਈਟ-ਕਾਲਰ” ਅੱਤਵਾਦੀ ਮਾਡਿਊਲ ਨਾਲ ਜੁੜਿਆ ਹੋਇਆ ਹੈ। ਧਮਾਕੇ ਵਿੱਚ ਘੱਟੋ-ਘੱਟ ਅੱਠ ਪੁਲਿਸ ਕਰਮਚਾਰੀ ਗੰਭੀਰ ਜ਼ਖਮੀ ਹੋ ਗਏ।

ਜੰਮੂ-ਕਸ਼ਮੀਰ ਪੁਲਿਸ ਦੁਆਰਾ ਫਰੀਦਾਬਾਦ ਤੋਂ ਲਿਆਂਦੀ ਗਈ 360 ਕਿਲੋਗ੍ਰਾਮ ਵਿਸਫੋਟਕ ਸਮੱਗਰੀ ਡਾ. ਮੁਜ਼ਮਿਲ ਗਨਾਈ ਦੇ ਕਿਰਾਏ ਦੇ ਘਰ ਤੋਂ ਜ਼ਬਤ ਕੀਤੀ ਗਈ ਸੀ। ਡਾ. ਗਨਾਈ ਇਸ ਅੱਤਵਾਦੀ ਮਾਡਿਊਲ ਮਾਮਲੇ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਅੱਠ ਵਿਅਕਤੀਆਂ ਵਿੱਚੋਂ ਇੱਕ ਹੈ।