National
ਭਾਰੀ ਮੀਂਹ ਤੋਂ ਬਾਅਦ ਦਿੱਲੀ ਦੀਆਂ ਸੜਕਾਂ ਹੋਈਆਂ ਜਲਮਗਨ
DELHI RAIN : ਦਿੱਲੀ NCR ਦੇ ਖੇਤਰਾਂ ਵਿੱਚ ਅੱਜ ਸਵੇਰ ਤੋਂ ਹੀ ਆਸਮਾਨ ਵਿੱਚ ਬੱਦਲ ਛਾਏ ਹੋਏ ਹਨ। ਕੁਝ ਹਿੱਸਿਆਂ ਵਿੱਚ ਮੀਂਹ ਵੀ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਰੱਖੜੀ ਵਾਲੇ ਦਿਨ ਨਮੀ ਸੀ। ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਘੱਟੋ-ਘੱਟ ਤਾਪਮਾਨ 27.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਸੀ। ਜਾਣਕਾਰੀ ਮੁਤਾਬਕ 24 ਅਗਸਤ ਤੱਕ ਦਿੱਲੀ ‘ਚ ਬਰਸਾਤ ਜਾਰੀ ਰਹਿ ਸਕਦੀ ਹੈ।
ਮੰਗਲਵਾਰ ਸਵੇਰੇ ਹੋਈ ਭਾਰੀ ਬਾਰਿਸ਼ ਕਾਰਨ ਦਿੱਲੀ ਐਨਸੀਆਰ ਦੇ ਕਈ ਹਿੱਸਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। ਜਿੱਥੇ ਇੱਕ ਪਾਸੇ ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਦੂਜੇ ਪਾਸੇ ਸਕੂਲ ਜਾਣ ਵਾਲੇ ਬੱਚਿਆਂ ਅਤੇ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਪਾਣੀ ਭਰਨ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਜਾਣਕਾਰੀ ਅਨੁਸਾਰ 24 ਅਗਸਤ ਤੱਕ ਬਰਸਾਤ ਜਾਰੀ ਰਹਿ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
- ਭਾਰੀ ਮੀਂਹ ਕਾਰਨ ਮਿੰਟੋ ਰੋਡ, ਆਈਟੀਓ ਸਮੇਤ ਦਿੱਲੀ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ।
- ਭਾਰੀ ਮੀਂਹ ਕਾਰਨ ਆਈ.ਟੀ.ਓ.’ਚ ਪਾਣੀ ਭਰ ਗਿਆ ਹੈ
- ਭਾਰੀ ਮੀਂਹ ਤੋਂ ਬਾਅਦ ਆਸ਼ਰਮ ਪੁਲ ਨੇੜੇ ਵੀ ਪਾਣੀ ਭਰ ਗਿਆ ਹੈ ਅਤੇ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
- ਭਾਰੀ ਮੀਂਹ ਤੋਂ ਬਾਅਦ ਨੈਸ਼ਨਲ ਮੀਡੀਆ ਸੈਂਟਰ ਦੇ ਬਾਹਰ ਵੀ ਪਾਣੀ ਭਰ ਗਿਆ।