National
ਹਿਮਾਚਲ ਤੋਂ ਬਾਅਦ ਹੁਣ ਜੰਮੂ-ਕਸ਼ਮੀਰ ‘ਚ ਫਟਿਆ ਬੱਦਲ
JAMMU KASHMIR CLOUD BURST: ਹਿਮਾਚਲ ਤੋਂ ਬਾਅਦ ਹੁਣ ਜੰਮੂ ਕਸ਼ਮੀਰ ‘ਚ ਬੱਦਲ ਫੱਟਣ ਦੋ ਖ਼ਬਰ ਸਾਹਮਣੇ ਆਈ ਹੈ । ਜੰਮੂ ਕਸ਼ਮੀਰ ਵਿੱਚ ਬੱਦਲ ਫਟਣ ਕਾਰਨ ਕਾਫੀ ਨੁਕਸਾਨ ਹੋਇਆ ਹੈ। ਤੇਜ਼ ਪਾਣੀ ਦੀ ਰਫ਼ਤਾਰ ਕਾਰਨ ਕਈ ਲੋਕਾਂ ਦੇ ਘਰ ਵੀ ਵਹਿ ਗਏ।
ਬੱਦਲ ਫੱਟਣ ਕਾਰਨ ਹੋਇਆ ਨੁਕਸਾਨ
ਮਲਬੇ ਹੇਠਾਂ ਆਉਣ ਕੌਣ ਕਈ ਵਾਹਨਾਂ ਨੂੰ ਨੁਕਸਾਨ ਨੂੰ ਪਹੁੰਚਿਆ ਹੈ ਅਤੇ ਫਸਲਾਂ ਵੀ ਖਰਾਬ ਹੋ ਗਈਆਂ ਹਨ।
ਸ੍ਰੀਨਗਰ-ਲੇਹ ਹਾਈਵੇਅ ਵੀ ਬੰਦ ਕਰ ਦਿੱਤਾ ਗਿਆ ਹੋ ਹੈ। ਸਥਾਨਕ ਲੋਕਾਂ ਮੁਤਾਬਕ ਕੰਗਨ ਗੰਦਰਬਲ ‘ਚ ਭਾਰੀ ਬੱਦਲ ਫਟਣ ਕਾਰਨ ਕਈ ਸੜਕਾਂ ਅਤੇ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਅਧਿਕਾਰੀ ਲੋਕਾਂ ਦੀ ਮਦਦ ਲਈ ਮੌਕੇ ‘ਤੇ ਮੌਜੂਦ ਹਨ।
ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਬੱਦਲ ਫਟਣ ਕਾਰਨ ਇੱਕ ਸੜਕ ਨੁਕਸਾਨੀ ਗਈ ਹੈ। ਇਸ ਕਾਰਨ ਮੁੱਖ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ।
ਲੋੜਵੰਦਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਹਾਈਵੇਅ ਬੰਦ ਹੋਣ ਕਾਰਨ ਕਸ਼ਮੀਰ ਘਾਟੀ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਨਾਲੋਂ ਕੱਟੀ ਗਈ ਹੈ ਜਦਕਿ ਅਮਰਨਾਥ ਯਾਤਰਾ ਲਈ ਬਾਲਟਾਲ ਬੇਸ ਕੈਂਪ ਵੀ ਪਹੁੰਚ ਤੋਂ ਬਾਹਰ ਹੋ ਗਿਆ ਹੈ।
ਅਧਿਕਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੇ। ਸਥਾਨਕ ਲੋਕਾਂ ਮੁਤਾਬਕ ਕੰਗਨ, ਗੰਦਰਬਲ ‘ਚ ਭਾਰੀ ਬੱਦਲ ਫਟਣ ਕਾਰਨ ਕਈ ਸੜਕਾਂ ਅਤੇ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚ ਗਏ ਹਨ।