Uncategorized
ਕਾਂਗਰਸ ਤੋਂ ਅਸਤੀਫ਼ਾ ਦੇਣ ਮਗਰੋਂ ਕਿਰਨ ਚੌਧਰੀ ਨੇ ਫ਼ੜਿਆ ਭਾਜਪਾ ਦਾ ਪੱਲਾ
HARYANA : ਹਰਿਆਣਾ ਦੀ ਸੀਨੀਅਰ ਕਾਂਗਰਸੀ ਵਿਧਾਇਕਾ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਬੇਟੀ ਸ਼ਰੂਤੀ ਚੌਧਰੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਦਿੱਲੀ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ ਹੈ । ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਸੀਐਮ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਦੀ ਮੌਜੂਦਗੀ ‘ਚ ਸ਼ਾਮਿਲ ਹੋਏ ਹਨ |
ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਵਿਧਾਇਕ ਦਲ ਦੀ ਨੇਤਾ ਰਹਿ ਚੁੱਕੀ ਹੈ ਅਤੇ ਤੋਸ਼ਾਮ ਤੋਂ ਵਿਧਾਇਕ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਸਾਬਕਾ ਸੰਸਦ ਮੈਂਬਰ ਬੇਟੀ ਸ਼ਰੂਤੀ ਚੌਧਰੀ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਕਾਂਗਰਸ ਤੋਂ ਅਸਤੀਫ਼ਾ ਦੇ ਕੇ ਭਾਜਪਾ ਦਾ ਪੱਲਾ ਫੜ੍ਹਨ ਵਾਲੇ ਸਾਬਕਾ ਮੈਂਬਰ ਪਾਰਲੀਮੈਂਟ ਸ਼੍ਰੀਮਤੀ ਸ਼ਰੁਤੀ ਚੌਧਰੀ ਅਤੇ ਐਮਐਲਏ ਸ਼੍ਰੀਮਤੀ ਕਿਰਨ ਚੌਧਰੀ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਨ ਮੌਕੇ ਕਿਹਾ ਕਿ, ‘ਦੇਸ਼ ਅਤੇ ਹਰਿਆਣੇ ਦੀ ਬਿਹਤਰੀ ਚਾਹੁਣ ਵਾਲਿਆਂ ਨਾਲ ਅਸੀਂ ਖੜ੍ਹੇ ਰਹਾਂਗੇ, ਕਿਉਂਕਿ ਮੋਦੀ ਹੀ ਦੇਸ਼ ਦਾ ਵਿਕਾਸ ਕਰ ਸਕਦੇ ਹਨ|
ਕੌਣ ਹਨ ਕਿਰਨ ਚੌਧਰੀ
ਕਿਰਨ ਚੌਧਰੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀ ਲਾਲ ਦੀ ਨੂੰਹ ਹੈ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਦੀ ਕੱਟੜ ਵਿਰੋਧੀ ਮੰਨੀ ਜਾਂਦੀ ਹੈ। ਹਾਲਾਂਕਿ ਕਿਰਨ ਹੁੱਡਾ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਵੀ ਮੰਤਰੀ ਰਹਿ ਚੁੱਕੀ ਹੈ। ਹਰਿਆਣਾ ਦੀ ਰਾਜਨੀਤੀ ਵਿੱਚ ਮਾਂ-ਧੀ ਦਾ ਕਾਫ਼ੀ ਪ੍ਰਭਾਵ ਹੈ, ਸੂਬੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਹਨ। ਮੰਨਿਆ ਜਾ ਰਿਹਾ ਹੈ ਕਿ ਮਾਂ-ਧੀ ਦੇ ਭਾਜਪਾ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਫਾਇਦਾ ਹੋ ਸਕਦਾ ਹੈ।