Connect with us

National

ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਨੇ ਖੁਦ ਨੂੰ ਮਾਰੀ ਗੋਲੀ

Published

on

ਅਮਰੀਕਾ ਦੇ ਵਿੱਚ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਹਨ । ਇਸ ਗੋਲੀਬਾਰੀ ਵਿੱਚ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ |

ਦੱਸ ਦੇਈਏ ਬੀਤੇ ਦਿਨ ਅਮਰੀਕਾ ਦੇ ਲਾਸ ਵੇਗਾਸ ਵਿੱਚ ਦੋ ਅਪਾਰਟਮੈਂਟ ਕੰਪਲੈਕਸਾਂ ਵਿੱਚ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ । ਇਸ ਗੋਲੀਬਾਰੀ ਵਿੱਚ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ | ਗੋਲੀਬਾਰੀ ਵਿੱਚ ਇੱਕ ਮਾਸੂਮ 13 ਸਾਲ ਦੀ ਲੜਕੀ ਜਖ਼ਮੀ ਹੋ ਗਈ ਹੈ | ਗੋਲੀ ਚਲਾਉਣ ਵਾਲੇ ਵਿਅਕਤੀ ਦਾ ਨਾਮ ਐਰਿਕ ਐਡਮਜ਼ ਜਿਸ ਦੀ ਉਮਰ 47 ਸਾਲ ਸੀ |

ਇਸ ਗੋਲੀਬਾਰੀ ਵਿੱਚ ਇੱਕ 13 ਸਾਲ ਦੀ ਲੜਕੀ ਵੀ ਸ਼ਾਮਲ ਹੈ। ਉਸ ਨੂੰ ਗੰਭੀਰ ਹਾਲਤ ਵਿੱਚ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਸੀ। ਇਸ ਹਮਲੇ ‘ਚ 4 ਔਰਤਾਂ ਅਤੇ ਇਕ ਨੌਜਵਾਨ ਵੀ ਸ਼ਾਮਿਲ ਸੀ | ਜਿਨ੍ਹਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ |

ਪੁਲਿਸ ਅਧਿਕਾਰੀਆਂ ਨੇ ਦਿੱਤੀ ਜਾਣਕਾਰੀ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਸੀਂ ਐਰਿਕ ਐਡਮਜ਼ ਨੂੰ “ਬੰਦੂਕ ਸੁੱਟਣ” ਦਾ ਆਦੇਸ਼ ਦਿੱਤਾ, ਪਰ ਉਸਨੇ ਸਾਨੂੰ ਨਜ਼ਰਅੰਦਾਜ਼ ਕਰਕੇ ਗੋਲੀ ਮਾਰ ਕੇ “ਖੁਦਕੁਸ਼ੀ ਕਰ ਲਈ ਹੈ |