Punjab
ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਤੇਰਾ ਨੰਬਰ.’ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀਆਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਦਾ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ। ਇੱਕ ਪਾਸੇ ਜਿੱਥੇ ਗੈਂਗਸਟਰ ਗਾਇਕ ਦਾ ਬਦਲਾ ਲੈਣ ਲਈ ਪੋਸਟਾਂ ਪਾ ਰਹੇ ਹਨ, ਉੱਥੇ ਹੀ ਹੁਣ ਖਬਰ ਆ ਰਹੀ ਹੈ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਉਸ ਨੂੰ ਕਿਸੇ ਅਣਪਛਾਤੇ ਅੰਤਰਰਾਸ਼ਟਰੀ ਨੰਬਰ ਤੋਂ ਕਾਲ ਆਈ। ਉਸ ਫੋਨ ਕਾਲ ‘ਚ ਗੱਲ ਕਰਨ ਵਾਲੇ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਤੋਂ ਬਾਅਦ ਹੁਣ ਤੈਨੂੰ ਮਾਰਿਆ ਜਾਵੇਗਾ। ਹਾਲਾਂਕਿ ਇਸ ਕਾਲ ਦਾ ਜਵਾਬ ਰਵਨੀਤ ਬਿੱਟੂ ਦੇ ਪੀ.ਏ. ਜਿਸ ਤੋਂ ਬਾਅਦ ਸੰਸਦ ਮੈਂਬਰ ਨੇ ਲੁਧਿਆਣਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।