Punjab
AIR STRIKE ਤੋਂ ਬਾਅਦ ਕਿਸਾਨਾਂ ਨੇ ਧਰਨਾ ਕੀਤਾ ਮੁਲਤਵੀ !

ਭਾਰਤ ਨੇ ਪਾਕਸਿਤਾਨ ‘ਤੇ ਅੱਧੀ ਰਾਤ ਨੂੰ ਹਮਲਾ ਕਰ ਦਿੱਤਾ ਜਿਸ ਕਾਰਨ ਪਾਕਿਸਤਾਨੀਆਂ ਨੂੰ ਭਾਜੜਾਂ ਪੈ ਗਈਆਂ। ਤੁਹਾਨੂੰ ਦੱਸ ਦੇਈਏ ਕਿ ਪਹਿਲਗਾਮ ਹਮਲੇ ਦਾ ਭਾਰਤ ਨੇ ਪਾਕਿਸਤਾਨ ਤੋਂ ਬਦਲਾ ਲੈ ਹੀ ਲਿਆ ਬੀਤੀ ਰਾਤ ਭਾਰਤੀ ਫ਼ੋਜ ਨੇ ਪਾਕਸਿਤਾਨ ‘ਤੇ 24 ਮਿਜ਼ਾਇਲਾ ਨਾਲ ਹਮਲਾ ਕੀਤਾ ਜਿਸ ਨਾਲ ਕਾਫੀ ਨੁਕਸਾਨ ਹੋਇਆ ਅਤੇ ਨਾਲ ਹੀ 30 ਲੋਕਾਂ ਦੀ ਮੌਤ ਹੋ ਗਈ ਅਤੇ ਨਾਲ ਹੀ ਪਾਕਿਸਤਾਨ ਦੇ ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ। ਅੱਤਵਾਦੀਆਂ ਦੇ 9 ਟਿਕਾਣਿਆਂ ਨੂੰ ਤਬਾਹ ਕੀਤਾ ਗਿਆ।
ਕਿਸਾਨਾਂ ਨੇ ਅੱਜ ਰੇਲ ਰੋਕਣ ਦਾ ਐਲਾਨ ਕੀਤਾ ਸੀ ਪਰ ਹੁਣ ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਕਿਸਾਨਾਂ ਨੇ ਵੀ ਆਪਣਾ ਧਰਨਾ ਮੁਲਤਵੀ ਕਰ ਦਿੱਤਾ ਹੈ।