Connect with us

Punjab

ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥਣ ਦੀ ਮੌਤ ਤੋਂ ਬਾਅਦ 11 ਵਿਦਿਆਰਥੀਆਂ ਨੂੰ ਕੀਤਾ ਗਿਆ ਸਸਪੈਂਡ

Published

on

14 ਦਸੰਬਰ 2023: ਪੰਜਾਬੀ ਯੂਨੀਵਰਸਿਟੀ ਵਿੱਚ ਬੀਤੇ ਦਿਨੀ ਜਸ਼ਨਦੀਪ ਕੌਰ ਦੀ ਮੌਤ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਧਰਨਾ ਲਗਾਇਆ ਗਿਆ ਸੀ ਜਿਸ ਵਿੱਚ ਪ੍ਰੋਫੈਸਰ ਡਾਕਟਰ ਸੁਰਜੀਤ ਸਿੰਘ ਨੂੰ ਵਿਦਿਆਰਥੀਆਂ ਵੱਲੋਂ ਕੁੱਟਿਆ ਗਿਆ ਉਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਥਾਣਾ ਅਰਬਨ ਸਟੇਟ ਵਿੱਚ ਮਾਮਲਾ ਦਰਜ ਕੀਤਾ ਗਿਆ ਅਤੇ ਨਾਲ ਹੀ ਇਸ ਦੀ ਜਾਂਚ ਪੰਜਾਬੀ ਯੂਨੀਵਰਸਿਟੀ ਦੇ ਉਚ ਅਧਿਕਾਰੀਆਂ ਵੱਲੋਂ ਕੀਤੀ ਗਈ ਜਿਸ ਵਿੱਚ ਅੱਜ 11 ਵਿਦਿਆਰਥੀਆਂ ਨੂੰ ਸਸਪੈਂਡ ਕੀਤਾ ਗਿਆ ਜਿਸ ਵਿੱਚ ਕੁੜੀਆਂ ਅਤੇ ਮੁੰਡੇ ਦੋਨੋਂ ਸ਼ਾਮਿਲ ਹਨ ਇਹਨਾਂ 11 ਵਿਦਿਆਰਥੀਆਂ ਨੂੰ ਹੁਣ ਕਾਲਜ ਵਿੱਚ ਆਉਣਾ ਬੈਨ ਕਰ ਦਿੱਤਾ ਗਿਆ ਅਤੇ ਸਿਰਫ ਪੇਪਰ ਹੀ ਦੇ ਸਕਦੇ ਹਨ|