Uncategorized
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

ਚੰਡੀਗੜ੍ਹ: ਦੇਸ਼ ਵਿੱਚ ਇੱਕ ਵਾਰ ਫਿਰ ਕੋਵਿਡ -19 ਸੰਕਰਮਣ ਦੇ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਨਾਲ ਮੁੱਖ ਮੰਤਰੀਆਂ ਦੀ ਵੀਡੀਓ ਕਾਨਫ਼ਰੰਸ ‘ਚ ਹਿੱਸਾ ਲਿਆ। ਕੋਰੋਨਾ ਨੂੰ ਲੈ ਕੇ ਸਾਰੇ ਸੂਬਿਆਂ ਅਤੇ ਕੇਂਦਰ ਦੀ ਤਿਆਰੀ ‘ਤੇ ਸਕਾਰਾਤਮਕ ਚਰਚਾ ਹੋਈ। ਪੰਜਾਬ ‘ਚ ਹਾਲਾਤ ਕੰਟਰੋਲ ‘ਚ ਹਨ ਅਤੇ ਅੱਗੇ ਵੀ ਹਾਲਾਤ ਨੂੰ ਕਾਬੂ ‘ਚ ਰੱਖਣ ਲਈ ਜ਼ਰੂਰਤ ਮੁਤਾਬਿਕ ਹਰ ਕਦਮ ਚੁੱਕਾਂਗੇ।