Punjab
ਪੰਜਾਬ ਬੰਦ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤਾ ਇਹ ਸੁਨੇਹਾ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਬੰਦ ਨੂੰ ਸਫਲ ਕਰਾਰ ਦਿੱਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਲਾਈਵ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਬੰਦ ਦਾ ਸਮਰਥਨ ਦੇਣ ਲਈ ਉਹ ਪੰਜਾਬ ਵਾਸੀਆਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਕਿਤਿਓਂ ਵੀ ਕੋਈ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ। ਕਿਤੇ ਵੀ ਕੋਈ ਦੁਕਾਨ ਜ਼ਬਰਦਸਤੀ ਬੰਦ ਕਰਵਾਉਣ ਦੀ ਲੋੜ ਨਹੀਂ ਪਈ ਹੈ। ਲਿਹਾਜ਼ਾ ਉਹ ਪੰਜਾਬੀਆਂ ਨੂੰ ਸਿੱਜਦਾ ਕਰਦੇ ਹਨ।
ਕਿਸਾਨ ਆਗੂ ਪੰਧੇਰ ਨੇ ਇਹ ਵੀ ਕਿਹਾ ਹੈ ਕਿ ਜਦੋਂ ਉਹ ਸਾਢੇ ਛੇ ਵਜੇ ਨਿਕਲੇ ਤਾਂ ਉਸ ਵੇਲੇ 90 ਫੀਸਦੀ ਟਰੈਫਿਕ ਨਹੀਂ ਸੀ। ਜਿਵੇਂ ਜਿਵੇਂ ਸਮਾਂ ਬੀਤਦਾ ਗਿਆ ਤਾਂ ਟਰੈਫਿਕ ਘੱਟ ਹੁੰਦੀ ਰਹੀ। ਪੰਧੇਰ ਨੇ ਦਾਅਵਾ ਕੀਤਾ ਕਿ 99 ਫੀਸਦੀ ਪੰਜਾਬ ਬੰਦ ਦਾ ਸਹਿਯੋਗ ਮਿਲਿਆ ਹੈ। ਅਸੀਂ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਜਾਰੀ ਰੱਖੀਆਂ।
ਕਿਸਾਨ ਪੰਜਾਬ ਬੰਦ ਨੂੰ ਸਫਲ ਬਨਾਉਣ ਲਈ ਪੰਜਾਬ ਦੇ ਵਪਾਰ ਮੰਡਲ, ਦੁਕਾਨਦਾਰਾਂ, ਆੜ੍ਹਤੀਆਂ ਦਾ, ਸਾਬਕਾ ਫੌਜੀਆਂ ਦਾ, ਸੂਬੇ ਦੀਆਂ ਸਾਰੀਆਂ ਯੂਨੀਅਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਬੰਦ ਦੌਰਾਨ ਪੈਟਰੋਲ ਪੰਪ, ਦਾਣਾ ਮੰਡੀਆਂ, ਸਬਜੀ ਮੰਡੀਆਂ ਤਕ ਬੰਦ ਰਹੀਆਂ। ਕਿਸਾਨਾਂ ਦਾ ਸਮਰਥਨ ਦੇਣ ਲਈ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾ।