Corona Virus
ਲੌਕਡਾਊਨ ਹਟਾਉਣ ਤੋਂ ਬਾਅਦ ਸੂਬੇ ‘ਚ ਵਿਕਾਸ ਕਾਰਜ ਹੋਏ ਸ਼ੁਰੂ

ਗੁਰਦਾਸਪੁਰ, ਗੁਰਪ੍ਰੀਤ ਚਾਵਲਾ, 11 ਜੂਨ : ਕੋਰੋਨਾ ਮਹਾਂਮਾਰੀ ਕਾਰਨ ਸੂਬੇ ਚ ਕਰਫ਼ਿਊ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਸਾਰੇ ਕਾਰੋਬਾਰ ਰੁੱਕ ਗਏ ਸੀ। ਸੂਬਾ ਸਰਕਾਰ ਵੱਲੋਂ ਪੰਜਾਬ ‘ਚ ਰੁੱਕੇ ਵਿਕਾਸ ਕਾਰਜਾ ਨੂੰ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲੱਡੀ ਅਤੇ ਡੀਸੀ ਗੁਰਦਾਸਪੁਰ ਮੋਹਮਦ ਇਸ਼ਫਾਕ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਣ ਉਨ੍ਹਾਂ ਨੇ ਪੈਂਡੂ ਅਤੇ ਸ਼ਹਿਰੀ ਇਲਾਕੇ ਚ ਅਧੁਰੇ ਪਏ ਵਿਕਾਸ ਕਾਰਜਾਅਂ ਦਾ ਜਾਇਜ਼ਾ ਲਿਆ ਗਿਆ ਹੈ।
ਇਸ ਮੌਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲੱਡੀ ਨੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਹਲਕੇ ਦੇ ਵਿਕਾਸ ਲਈ ਕਰੋੜਾਂ ਦੇ ਪ੍ਰੋਜੈਕਟ ਦਿੱਤੇ ਗਏ ਹਨ। ਜਿਨ੍ਹਾਂ ਲਈ ਗਰਾਂਟ ਵੀ ਜਾਰੀ ਹੋ ਚੁੱਕੀ ਹੈ ਪਰ ਕੋਰੋਨਾ ਮਹਾਂਮਾਰੀ ਕਾਰਨ ਇਹ ਕਾਰਜ ਰੁੱਕ ਗਏ ਸੀ। ਜਿੰਨ੍ਹਾਂ ਨੂੰ ਪੂਰੇ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਗੁਰਦਾਸਪੁਰ ਹਲਕੇ ਦੇ ਡੀਸੀ ਮੋਹੰਮਦ ਇਸ਼ਫਾਕ ਨੇ ਕਿਹਾ ਕਿ ਕੋਰੋਨਾ ‘ਤੇ ਫਤਿਹ ਪਾਉਣ ਲਈ ਸਰਕਾਰ ਵੱਲੋਂ ਹਰ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੀ ਸਹੂਲਤ ਲਈ ਵਿਕਾਸ ਕਾਰਜ ਵੀ ਸ਼ੁਰੂ ਕਰ ਦਿੱਤੇ ਗਏ ਹਨ।