Punjab
ਅਸਤੀਫ਼ੇ ਤੋਂ ਬਾਅਦ Laljit Singh Bhullar ਨੇ ਕੀਤਾ ਟਵੀਟ
ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਪਦ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।
