National
ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਤੋਂ ਬਾਅਦ ਦਿੱਲੀ ਸਰਕਾਰ ‘ਚ ਜਲਦ ਹੋਵੇਗੀ ਨਵੇਂ ਮੰਤਰੀਆਂ ਦੀ ਐਂਟਰੀ: ਸੂਤਰ

ਦਿੱਲੀ ਦੇ ਉਪ ਮੁੱਖ ਮੰਤਰੀਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫ਼ੇ ਤੋਂ ਬਾਅਦ ਛੇਤੀ ਹੀ ਦੋ ਨਵੇਂ ਮੰਤਰੀ ਦਿੱਲੀ ਸਰਕਾਰ ਵਿੱਚ ਦਾਖ਼ਲ ਹੋ ਸਕਦੇ ਹਨ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ ਦਿੱਲੀ ਵਿੱਚ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹ ਅਜੇ ਵੀ ਹਿਰਾਸਤ ਵਿੱਚ ਹੈ।
ਹਿਰਾਸਤ ‘ਚ ਜਾਣ ਤੋਂ ਬਾਅਦ ਹੁਣ ਦਿੱਲੀ ਸਰਕਾਰ ‘ਚ ਆਪਣੇ ਅਹੁਦੇ ਦਾ ਚਾਰਜ ਨਵੇਂ ਮੰਤਰੀਆਂ ਨੂੰ ਸੌਂਪਿਆ ਜਾਵੇਗਾ। ਦੱਸ ਦੇਈਏ ਕਿ ਸਿਸੋਦੀਆ ਕੋਲ ਕਈ ਵੱਡੇ ਮੰਤਰਾਲਿਆਂ ਦਾ ਚਾਰਜ ਹੈ। ਇਸ ਦੇ ਨਾਲ ਹੀ 9 ਮਹੀਨੇ ਪਹਿਲਾਂ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਦੋਂ ਤੋਂ ਉਹ ਜੇਲ੍ਹ ਵਿੱਚ ਹਨ। ਸੂਤਰਾਂ ਦੀ ਮੰਨੀਏ ਤਾਂ ਜਲਦੀ ਹੀ ਨਵੇਂ ਮੰਤਰੀਆਂ ਦੇ ਨਾਵਾਂ ਦਾ ਐਲਾਨ ਹੋ ਸਕਦਾ ਹੈ।