Connect with us

Punjab

ਤਾਪਮਾਨ ਵਧਣ ਤੋਂ ਬਾਅਦ ਫਿਰ ਮੀਂਹ ਦਾ ਅਲਰਟ ਹੋਇਆ ਜਾਰੀ

Published

on

WEATHER UPDATE : ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਚੰਡੀਗੜ੍ਹ ‘ਚ ਹੁਣ ਤੱਕ 138.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜਦਕਿ ਹਰਿਆਣਾ-ਪੰਜਾਬ ‘ਚ ਆਮ ਨਾਲੋਂ 13 ਫੀਸਦੀ ਘੱਟ ਬਾਰਿਸ਼ ਹੋਈ ਹੈ।

ਪੰਜਾਬ ‘ਚ ਦੋ ਦਿਨਾਂ ਤੋਂ ਸਰਗਰਮ ਮਾਨਸੂਨ ਤੋਂ ਬਾਅਦ ਤਾਪਮਾਨ ‘ਚ ਫਿਰ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਦੀ ਤੁਲਨਾ ‘ਚ ਸ਼ਨੀਵਾਰ ਸ਼ਾਮ ਨੂੰ ਰਿਕਾਰਡ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ ‘ਚ ਔਸਤਨ 4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਯਾਨੀ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਸ਼ਨੀਵਾਰ ਦੀ ਤਰ੍ਹਾਂ ਅੱਜ ਯਾਨੀ ਐਤਵਾਰ ਨੂੰ ਵੀ ਮੌਸਮ ਵਿਗਿਆਨ ਕੇਂਦਰ ਨੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪਰ ਅੱਜ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ। ਜਿਸ ਕਾਰਨ ਨਮੀ ਵਧੇਗੀ ਅਤੇ ਲੋਕ ਚਿਪਕਣ ਤੋਂ ਪ੍ਰੇਸ਼ਾਨ ਹੋਣਗੇ।
ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਮੁਤਾਬਕ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸ਼ਨੀਵਾਰ ਦੀ ਗੱਲ ਕਰੀਏ ਤਾਂ ਸੰਭਾਵਨਾ ਦੇ ਬਾਵਜੂਦ ਪੰਜਾਬ ‘ਚ ਕਿਤੇ ਵੀ ਮੀਂਹ ਨਹੀਂ ਪਿਆ।

ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਦੇਸ਼ ਦੇ 23 ਰਾਜਾਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ । ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ ਅਤੇ ਦੱਖਣੀ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਸਥਾਨਾਂ ਉਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।