Punjab
ਲੋਹੜੀ ਤੇ ਮਾਘੀ ਵਾਲੇ ਦਿਨ ਕੋਸੀ ਧੁੱਪ ਮਗਰੋਂ ਹੁਣ ਫਿਰ ਬਦਲੇਗਾ ਮੌਸਮ
ਲੋਹੜੀ ਅਤੇ ਮਾਘੀ ਵਾਲੇ ਦਿਨ ਜਿੱਥੇ ਦੋ ਦਿਨ ਪੰਜਾਬ ‘ਚ ਕੋਸੀ ਧੁੱਪ ਖਿੜੀ ਰਹੀ ਉੱਥੇ ਹੀ ਹੁਣ ਫਿਰ ਤੋਂ ਮੌਸਮ ਵਿਗੜ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦਰਅਸਲ, ਅੱਜ ਰਾਤ ਤੋਂ ਇਕ ਨਵਾਂ ਪੱਛਮੀ ਗੜਬੜੀ ਮੁੜ ਸਰਗਰਮ ਹੋਣ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿਚ 15 ਤੇ 16 ਜਨਵਰੀ ਨੂੰ ਬਾਰਿਸ਼ ਦੇਖਣ ਨੂੰ ਮਿਲੇਗੀ। ਇਸ ਕਾਰਨ ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਤਿੰਨ ਦਿਨਾਂ ਦੌਰਾਨ 45 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਦੇ ਨਾਲ-ਨਾਲ ਮੀਂਹ ਪਵੇਗਾ।
ਦੋ ਦਿਨਾਂ ਤੱਕ ਪੰਜਾਬ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਸਮੇਂ ਦੌਰਾਨ ਸੰਘਣੀ ਧੁੰਦ ਵੀ ਰਹੇਗੀ। ਵਿਭਾਗ ਅਨੁਸਾਰ ਮੀਂਹ ਕਾਰਨ ਤਾਪਮਾਨ ਫਿਰ ਡਿੱਗੇਗਾ, ਜਿਸ ਕਾਰਨ ਠੰਡ ਅਤੇ ਧੁੰਦ ਦਾ ਕਹਿਰ ਨਜ਼ਰ ਆਵੇਗਾ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਬਠਿੰਡਾ, ਮਾਨਸਾ ਅਤੇ ਬਰਨਾਲਾ ‘ਚ ਮੀਂਹ ਦੀ ਸੰਭਾਵਨਾ ਜਤਾਈ ਹੈ।
ਦੱਸ ਦੇਈਏ ਕਿ ਪੰਜਾਬ ‘ਚ ਇਸ ਸਮੇਂ ਦਾ ਮੌਸਮ ਕਾਫ਼ੀ ਠੰਡਾ ਹੈ, ਅਤੇ ਕੋਹਰੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦੂਜੇ ਪਾਸੇ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ‘ਚ ਕਈ ਇਲਾਕਿਆਂ ‘ਚ ਕੋਹਰਾ ਪੈਣ ਦੀ ਸੰਭਾਵਨਾ ਹੈ। ਮੌਸਮ ਵਿਚ ਠੰਡੀ ਹਵਾਵਾਂ ਅਤੇ ਮੀਂਹ ਪੈਣ ਦੀ ਉਮੀਦ ਹੈ।
ਦੂਜੇ ਪਾਸੇ ਵਿਭਾਗ ਵੱਲੋਂ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਤੇ ਮਲੇਰਕੋਟਲਾ ਸ਼ਾਮਲ ਹਨ। ਉੱਥੇ ਹੀ ਐੱਸ.ਏ.ਐੱਸ. ਨਗਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨਾਲ-ਨਾਲ ਚੰਡੀਗੜ੍ਹ ਵਿਚ ਵੀ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।