Connect with us

Sports

T20 World Cup ਜਿੱਤਣ ਤੋਂ ਬਾਅਦ ਟੀਮ ਇੰਡੀਆ ਦੀ ਭਾਰਤ ਵਾਪਸੀ, PM ਨਾਲ ਕਰਨਗੇ ਮੁਲਾਕਾਤ

Published

on

T20 WORLD CUP : ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਦੂਜੀ ਵਾਰ ਟੀ-20 ਵਿਸ਼ਵ ਕੱਪ ਟਰਾਫੀ ਜਿੱਤ ਲਈ ਹੈ।

ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ 3 ਦਿਨਾਂ ਤੋਂ ਮੀਂਹ ਕਾਰਨ ਬਾਰਬਾਡੋਸ ‘ਚ ਫਸੀ ਟੀਮ ਇੰਡੀਆ ਵਾਪਸ ਭਾਰਤ ਆ ਗਈ ਹੈ । ਟੀਮ ਦਾ ਕਾਫਲਾ ਸਵੇਰੇ ਦਿੱਲੀ ਏਅਰਪੋਰਟ ਤੇ ਪਹੁੰਚੀ। ਵਿਸ਼ਵ ਚੈਂਪੀਅਨ ਖਿਡਾਰੀਆਂ ਦਾ ਹਵਾਈ ਅੱਡੇ ‘ਤੇ ਪ੍ਰਸ਼ੰਸਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਟੀਮ ਇੰਡੀਆ PM MODI ਨਾਲ ਕਰੇਗੀ ਮੁਲਾਕਾਤ

ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਚੈਂਪੀਅਨ ਖਿਡਾਰੀ 11 ਵਜੇ ਪੀਐਮ ਮੋਦੀ ਨੂੰ ਮਿਲਣ ਜਾ ਰਹੇ ਹਨ। ਇਸ ਤੋਂ ਬਾਅਦ ਟੀਮ ਇੰਡੀਆ ਦੇ ਖਿਡਾਰੀ ਮੁੰਬਈ ਲਈ ਰਵਾਨਾ ਹੋਣਗੇ। ਏਅਰਪੋਰਟ ਅਤੇ ਜਿਸ ਹੋਟਲ ਵਿੱਚ ਭਾਰਤੀ ਖਿਡਾਰੀ ਠਹਿਰਣਗੇ, ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰਤੀ ਟੀਮ ਅੱਜ ਸਵੇਰੇ 6.15 ਵਜੇ ਨਵੀਂ ਦਿੱਲੀ ਪਹੁੰਚੀ। ਤੂਫਾਨ ਕਾਰਨ ਬਾਰਬਾਡੋਸ ਵਿੱਚ 3 ਦਿਨਾਂ ਤੱਕ ਫਸੇ ਰਹਿਣ ਤੋਂ ਬਾਅਦ ਭਾਰਤੀ ਟੀਮ ਆਖਰਕਾਰ ਗ੍ਰਾਂਟਲੇ ਐਡਮਜ਼ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਸ਼ੇਸ਼ ਉਡਾਣ ਰਾਹੀਂ ਦਿੱਲੀ ਪਹੁੰਚ ਗਈ।

ਏਅਰਪੋਰਟ ‘ਤੇ ਪ੍ਰਸ਼ੰਸਕ  ਟੀਮ ਦਾ ਸਵਾਗਤ ਕਰਨ ਲਈ ਸਵੇਰੇ 5 ਵਜੇ ਤੋਂ ਹੀ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕੱਠੇ ਹੋਏ। ਟੀਮ ਦੇ ਦੇਸ਼ ਵਿੱਚ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਸ਼ਾਮ 5 ਵਜੇ ਮੁੰਬਈ ਦੇ ਨਰੀਮਨ ਪੁਆਇੰਟ ਤੋਂ ਵਾਨਖੇੜੇ ਸਟੇਡੀਅਮ ‘ਚ ਟੀਮ ਦੀ ਜਿੱਤ ਪਰੇਡ ਹੋਵੇਗੀ। ਫਿਰ ਸਨਮਾਨ ਸਮਾਰੋਹ ਵਿੱਚ ਨਕਦ ਇਨਾਮ ਦਿੱਤਾ ਜਾਵੇਗਾ। 2007 ਵਿੱਚ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਧੋਨੀ ਦੀ ਟੀਮ ਦਾ ਵੀ ਇਸੇ ਤਰ੍ਹਾਂ ਸਵਾਗਤ ਕੀਤਾ ਗਿਆ ਸੀ ।