Connect with us

Punjab

ਮੁੜ ਪੰਜਾਬ ਪੁਲਿਸ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ ਅਫਵਾਹ ਨਾ ਫੈਲਾਉ,ਕੀਤਾ ਇਹ ਟਵੀਟ

Published

on

ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ਦੇ ਵਿਚਕਾਰ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਲੋਕਾਂ ਨੂੰ ਸਾਵਧਾਨ ਕੀਤਾ ਹੈ। ਸੋਸ਼ਲ ਮੀਡੀਆ ਰਾਹੀਂ ਟਵੀਟ ਕਰਕੇ ਬਠਿੰਡਾ ਰੇਂਜ ਪੁਲਿਸ ਨੇ ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ।

ਟਵੀਟ ‘ਚ ਲਿਖਿਆ, “ਸੋਸ਼ਲ ਮੀਡੀਆ ‘ਤੇ ਝੂਠੀ ਖਬਰ ਫੈਲਾਈ ਜਾ ਰਹੀ ਹੈ ਕਿ ਬਠਿੰਡਾ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਹਾਲਾਂਕਿ ਜਨਤਕ ਥਾਵਾਂ ‘ਤੇ ਹਥਿਆਰ ਲੈ ਕੇ ਜਾਣ ‘ਤੇ ਸਖਤ ਪਾਬੰਦੀ ਹੈ।” ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਦੀਆਂ ਅਫਵਾਹਾਂ ਅਤੇ ਝੂਠੀਆਂ ਖਬਰਾਂ ਦਰਮਿਆਨ ਸਾਵਧਾਨ ਕੀਤਾ ਸੀ।