Connect with us

News

ਬੰਗਲਾਦੇਸ਼ ‘ਚ ਹਵਾਈ ਫ਼ੌਜ ਦੇ ਜਹਾਜ਼ ਨਾਲ ਵਾਪਰਿਆ ਭਾਣਾ

Published

on

ਇਸ ਸਮੇਂ ਦੀ ਵੱਡੀ ਖ਼ਬਰ ਬੰਗਲਾਦੇਸ਼ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਇਕ ਸਕੂਲ ਇਮਾਰਤ ‘ਤੇ ਹਵਾਈ ਫ਼ੌਜ ਦੇ ਜਹਾਜ਼ ਡਿੱਗਣ ਦੀ ਜਾਣਕਾਰੀ ਮਿਲੀ ਹੈ।ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਪਰ ਅਜੇ ਤੱਕ ਇਹ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਉਹ ਫੁਟੇਜ ਉਸੇ ਹਾਦਸੇ ਦਾ ਹੈ ਜਾਂ ਨਹੀਂ। ਇਸ ਵੀਡੀਓ ਵਿੱਚ ਸਕੂਲ ਦੇ ਵਿਦਿਆਰਥੀ ਇੱਧਰ ਉੱਧਰ ਭੱਜਦੇ ਦਿਖਾਈ ਦੇ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਉੱਤਰਾ ਖੇਤਰ ਵਿੱਚ ਵਾਪਰਿਆ, ਜਿੱਥੇ ਮਾਈਲਸਟੋਨ ਸਕੂਲ ਅਤੇ ਕਾਲਜ ਦੇ ਕੈਂਪਸ ਵਿੱਚ ਬੰਗਲਾਦੇਸ਼ ਹਵਾਈ ਸੈਨਾ ਦਾ ਇੱਕ ਸਿਖਲਾਈ ਜੈੱਟ F-7 BJI ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ।

ਦੂਜੇ ਪਾਸੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ।