Connect with us

Punjab

ਅਜੀਤ ਹਮਦਰਦ ਨੂੰ ਪਿਤਾ ਦੇ ਦੇਹਾਂਤ ‘ਤੇ ਡੂੰਘਾ ਸਦਮਾ

Published

on

ਐਸਏਐਸ ਨਗਰ (ਮੁਹਾਲੀ): ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਾਬਕਾ ਜੁਆਇੰਟ ਡਾਇਰੈਕਟਰ ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੀ ਦੇਰ ਰਾਤ ਉਨ੍ਹਾਂ ਦੇ ਪਿਤਾ ਜਤਿੰਦਰ ਸਿੰਘ ਹਮਦਰਦ (80) ਦਾ ਲੰਬੀ ਬਿਮਾਰੀ ਤੋਂ ਬਾਅਦ ਇਥੇ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

ਜ਼ਿਕਰਯੋਗ ਹੈ ਕਿ ਮਰਹੂਮ ਜਤਿੰਦਰ ਸਿੰਘ ਹਮਦਰਦ ਰੋਜ਼ਾਨਾ ਅਜੀਤ ਦੇ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਦੇ ਵੱਡੇ ਭਰਾ ਸਨ।
ਉਨ੍ਹਾਂ ਦੇ ਸਪੁੱਤਰ ਅਜੀਤ ਕੰਵਲ ਸਿੰਘ ਹਮਦਰਦ ਵੱਲੋਂ ਆਪਣੀ ਪਤਨੀ ਸਰਦਾਰਨੀ ਸਰਬਜੀਤ ਕੌਰ ਸਮੇਤ ਡਾ. ਬਰਜਿੰਦਰ ਸਿੰਘ ਹਮਦਰਦ ਦੀ ਹਾਜ਼ਰੀ ਵਿਚ ਪਿਤਾ ਦਾ ਅੰਤਿਮ ਸਸਕਾਰ ਕੀਤਾ ਗਿਆ|

ਅੰਤਿਮ ਸਸਕਾਰ ਮੌਕੇ ਲੋਕ ਸੰਪਰਕ ਵਿਭਾਗ ਦੇ ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀ, ਪੱਤਰਕਾਰ, ਸਕੇ-ਸਬੰਧੀ ਅਤੇ ਹੋਰ ਲੋਕ ਮੌਜੂਦ ਰਹੇ ਜਿਨ੍ਹਾਂ ਨੇ ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਸਾਂਝੀ ਕੀਤੀ।

ਇਸ ਦੌਰਾਨ ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਅਤੇ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਨੇ ਲੋਕ ਸੰਪਰਕ ਵਿਭਾਗ ਦੀ ਤਰਫ਼ੋਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।