Politics
ਗਠਜੋੜ ਤੋਂ ਬਾਅਦ ਅਕਾਲੀ ਦਲ ਤੇ ਬਸਪਾ ਆਗੂਆਂ ਨੇ ਕੀਤੀ ਮੀਟਿੰਗ

ਲੰਮੇ ਸਮੇਂ ਤੋ ਚੱਲ ਰਹੀ ਜੱਦੋ ਜਹਿਦ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ‘ਚ ਸਮਝੌਤਾ ਹੋ ਗਿਆ ਹੈ। ਜਿਸ ਕਾਰਨ ਹਲਕਾ ਬਸੀ ਪਠਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੱਲੋਂ ਕੀਤੀ ਗਈ ਮੀਟਿੰਗ ‘ਚ ਆਗੂਆਂ ਨੇ ਕਿਹਾ ਕਿ ਇਹ ਸਾਫ ਹੋ ਗਿਆ ਕਿ ਬਸੀ ਪਠਾਣਾ ਦੀ ਸੀਟ ਬਹੁਦਨ ਸਮਾਜ ਪਾਰਟੀ ਦੇ ਹਿੱਸੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼੍ਹਿਲਾ ਪ੍ਰਧਾਨ ਜਤਿੰਦਰ ਸਿੰਘ ਬੱਬੂ ਬਰਵਾਲੀ ਨੇ ਕਿਹਾ ਕਿ ਇਹ ਸਮਝੌਤਾ ਕਿਸਾਨ ਮਜ਼ਦੂਰ ਏਕਤਾ ਦੇ ਰਿਸ਼ਤੇ ਨੂੰ ਮਜ਼ਬੂਤ ਕਰਨ ਲਈ ਕੀਤਾ ਗਿਆ ਹੈ। ਦੋਵੇਂ ਪਾਰਟੀਆਂ ਵੱਲੋਂ ਪੰਜਾਬ ਦੇ ਹਲਾਤਾਂ ਨੂੰ ਧਿਆਨ ‘ਚ ਰੱਖਦਿਆ ਮਿਸ਼ਨ 2022 ਤਹਿਤ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਹੀ ਕਾਂਗਰਸ ਸੱਤਾ ‘ਚ ਆਉਂਦੀ ਹੈ, ਉਦੈ ਤੋਂ ਹੀ ਪੰਜਾਬ ਦੇ ਹਲਾਤ ਖ਼ਰਾਬ ਹੋਏ ਹਨ। ਕਾਂਗਰਸ ਸੱਤਾ ‘ਚ ਆਉਣ ਨਾਲ ਬਾਦਲ ਸਰਕਾਰ ਸਮੇਂ ਸ਼ੁਰੂ ਕੀਤੀ ਪੋਸਟ ਮੈਟ੍ਰਿਕ ਸਕਾਵਰਸ਼ਿਪ ਨੇ ਵੀ ਦਮ ਤੋੜ ਦਿੱਤਾ। ਜਿਸ ਕਾਰਨ ਹਜ਼ਾਰਾ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗਿਆ ਹੋਇਆ, ਕਿਉਂਕਿ ਸਕਾਲਰਸ਼ਿਪ ਦਾ ਪੈਸਾ ਨਾ ਦੇਣ ਕਾਰਨ ਪ੍ਰਾਈਵੇਟ ਕਾਲਜਾਂ ਵੱਲੋਂ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲੈ ਦਿੱਤਾ ਹੈ।
ਅਕਾਲੀ ਦਲ ਦੇ ਆਗੂਆ ਦੱਸਿਆ ਕਿ ਇਹ ਸੀਟ ਬਸਪਾ ਹਿੱਸੇ ਆਈ ਹੈ, ਇਸ ਲਈ ਰਲ ਕੇ ਕੰਮ ਕੀਤਾ ਜਾਵੇ। ਇਸ ਮੌਕੇ ਜਗਦੀਪ ਸਿੰਘ ਚੀਮਾ ਸ਼ਿਵ ਕੁਮਾਰ ਕਲਿਆਣ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਸ਼ਿਵ ਕੁਮਾਰ ਕਲਿਆਣ, ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ, ਅਵਤਾਰ ਸਿੰਘ ਰਿਆ, ਮਲਕੀਤ ਸਿੰਘ ਮਠਾੜੂ, ਹਰਚੰਦ ਸਿੰਘ ਸਾਬਕਾ ਸਰਪੰਚ ਮੈਣ, ਤਜਿੰਦਰ ਸਿੰਘ ਬੱਬੂ , ਨੇਤਰ ਸਿੰਘ ਭਾਗਨਪੁਰ, ਸ਼ੇਰ ਸਿੰਘ ਮੈਣਮਾਜਰੀ ਆਦਿ ਵੀ ਹਾਜ਼ਰ ਸਨ।