Punjab
ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਿਲ

ਵਿਧਾਨਸਭਾ ਚੋਣਾਂ ਨੂੰ ਲੈਕੇ ਨਾਮਜ਼ਦਗੀ ਪੱਤਰ ਭਰਨ ਦਾ ਅੱਜ ਆਖਰੀ ਦਿਨ ਹੈ ਅਤੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਅਤੇ ਜੀਤ ਦਾ ਦਾਅਵਾ ਕੀਤਾ ਇਸ ਮੌਕੇ ਉਹਨਾਂ ਕਿਹਾ ਕਿ ਹਲਕਾ ਕਾਦੀਆਂ ਤੋਂ ਵਿਧਾਇਕ ਰਹੇ ਫਤਿਹ ਬਾਜਵਾ ਨੇ ਹਲਕੇ ਵਿੱਚ ਕੋਈ ਕੰਮ ਨਹੀਂ ਕੀਤਾ ਅਤੇ ਪ੍ਰਤਾਪ ਬਾਜਵਾ ਹੁਣ ਹਲਕੇ ਵਿਚ ਆ ਕੇ ਵਿਕਾਸ ਕਰਵਾਉਣ ਦੇ ਦਾਅਵੇ ਕਰ ਰਹੇ ਹਨ ਪਰ ਲੋਕ ਇਸ ਵਾਰ ਬਾਜਵਾ ਪਰਿਵਾਰ ਨੂੰ ਮੂੰਹ ਨਹੀਂ ਲਾਉਣਗੇ ਅਤੇ ਉਹਨਾਂ ਦੀ ਜਿੱਤ ਪਕੀ ਹੈ ਲੋਕ ਅਕਾਲੀ ਦਲ ਦੀ ਸਰਕਾਰ ਬਨਾਉਣਗੇ