Religion
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਤੇ ਅਕਾਲੀ ਦਲ ਨੇ ਦਿੱਤੀ ਸ਼ਰਧਾਜਲੀ

ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਰਾਹੀਂ ਸ਼ਰਧਾਂਜਲੀ ਦਿੱਤੀ।

ਪੰਜਵੇਂ ਗੁਰੂ ਸ਼੍ਰੀ ਅਰਜਨ ਦੇਵ ਜੀ ਦੀ ਸ਼ਹੀਦੀ ਦਿਵਸ ਤੇ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਦਿਆਂ ਸ਼ਰਧਾਂਜਲੀ ਦਿੱਤੀ।
ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ‘ ਅੱਜ ਸ਼ਹੀਦੀ ਦਿਵਸ ਮੌਕੇ, ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਪਣਾਮ। ਸ਼੍ਰੀ ਸੁਖਮਨੀ ਸਾਹਿਬ ਦੀ ਰਚਨਾ, ਸ਼੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਤੇ ਦੁਨੀਆ ਦੀ ਅਦੁੱਤੀ ਸ਼ਹਾਦਤ, ਗੁਰੂਦੇਵ ਪਿਤਾ ਦੀ ਅਲੌਕਿਕ ਸ਼ਖਸੀਅਤ ਦੇ ਨਿਭਾਏ ਅਗੰਮੀ ਵਰਤਾਰੇ ਦੇ ਅਹਿਮ ਪੜਾਅ ਹਨ ‘।