National
ਗੁਜਰਾਤ ‘ਚ ਭਾਰੀ ਮੀਂਹ ਦਾ ਅਲਰਟ, 8 ਲੋਕਾਂ ਦੀ ਮੌਤ
RAIN ALERT : ਗੁਜਰਾਤ ‘ਚ ਪਿਛਲੇ 3-4 ਦਿਨਾਂ ਤੋਂ ਭਾਰੀ ਬਾਰਿਸ਼ ਜਾਰੀ ਹੈ। ਇਸ ਕਾਰਨ ਵਡੋਦਰਾ, ਸੂਰਤ, ਭਰੂਚ ਅਤੇ ਆਨੰਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇੱਥੇ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਕੁੱਲ 8 ਲੋਕਾਂ ਦੀ ਮੌਤ ਹੋ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ ਦੇ ਨੀਵੇਂ ਇਲਾਕਿਆਂ ਵਿੱਚੋਂ 826 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣਾ ਪਿਆ ਹੈ। ਕਈ ਥਾਵਾਂ ‘ਤੇ ਸਕੂਲ ਅਤੇ ਕਾਲਜ ਵੀ ਬੰਦ ਕਰ ਦਿੱਤੇ ਗਏ ਹਨ। ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਰੇਲ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ।
ਦੂਜੇ ਪਾਸੇ ਨੇਪਾਲ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਉੱਤਰ ਪ੍ਰਦੇਸ਼ ‘ਚ ਰਾਪਤੀ ਨਦੀ ‘ਚ ਉਛਾਲ ਹੈ। ਇਸ ਕਾਰਨ ਗੋਰਖਪੁਰ ਦੇ 50 ਪਿੰਡਾਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਐਨਡੀਆਰਐਫ ਅਤੇ ਐਸਡੀਆਰਐਫ ਵੀ ਇੱਥੇ ਤਾਇਨਾਤ ਹਨ।
ਇਸ ਤੋਂ ਇਲਾਵਾ ਬੁੱਧਵਾਰ ਦੇਰ ਰਾਤ ਤੋਂ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਲੋਨਾਵਾਲਾ ਵਿੱਚ 24 ਘੰਟਿਆਂ ਵਿੱਚ 275 ਮਿਲੀਮੀਟਰ ਮੀਂਹ ਪਿਆ। ਇਸ ਦੇ ਨਾਲ ਹੀ ਪੁਣੇ ਦੇ ਪੁਲਾਚੀ ਵਾੜੀ ‘ਚ ਭਾਰੀ ਮੀਂਹ ਕਾਰਨ ਬਿਜਲੀ ਦਾ ਕਰੰਟ ਲੱਗਣ ਨਾਲ 3 ਲੋਕਾਂ ਦੀ ਮੌਤ ਹੋ ਗਈ।
ਮੱਧ ਪ੍ਰਦੇਸ਼ ਦੇ ਤਿੰਨ ਜ਼ਿਲ੍ਹੇ ਵਿੱਚ ਹੜ੍ਹ ਵਰਗੀ ਸਥਿਤੀ ਵਿੱਚ ਹਨ। ਮੌਸਮ ਵਿਭਾਗ ਨੇ ਵੀਰਵਾਰ 25 ਜੁਲਾਈ ਨੂੰ ਮਹਾਰਾਸ਼ਟਰ ਸਮੇਤ 16 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।