Connect with us

Uncategorized

ਪੰਜਾਬ-ਚੰਡੀਗੜ੍ਹ ‘ਚ ਮੀਂਹ ਤੇ ਹਨੇਰੀ ਦਾ ਅਲਰਟ, ਗੜੇਮਾਰੀ ਦੀ ਵੀ ਚੇਤਾਵਨੀ

Published

on

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ 29 ਅਤੇ 30 ਅਕਤੂਬਰ ਨੂੰ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ।

ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਖੁੱਲ੍ਹੇ ਵਿੱਚ ਪਈ ਫ਼ਸਲ ਨੂੰ ਮੀਂਹ ਅਤੇ ਗੜਿਆਂ ਤੋਂ ਬਚਾਉਣ ਲਈ ਖ਼ਾਸ ਧਿਆਨ ਰੱਖਣ ਦੀ ਲੋੜ ਹੈ।

ਰਾਹਤ ਦੀ ਗੱਲ ਇਹ ਹੈ ਕਿ 31 ਅਕਤੂਬਰ ਤੋਂ ਮੌਸਮ ਮੁੜ ਆਮ ਹੋਣ ਦੀ ਉਮੀਦ ਹੈ। ਉੱਧਰ, ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਫਰੀਦਕੋਟ 36.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।

ਚੰਡੀਗੜ੍ਹ ਵਿੱਚ ਵੀ ਗਰਮੀ ਦਾ ਅਸਰ ਦੇਖਣ ਨੂੰ ਮਿਲਿਆ, ਜਿੱਥੇ 28 ਅਕਤੂਬਰ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 4.2 ਡਿਗਰੀ ਵੱਧ ਸੀ।