Connect with us

Punjab

ਕੋਵਿਡ 19 ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਲਰਟ

Published

on

30 ਦਸੰਬਰ 2023:  ਦੇਸ਼ ਵਿੱਚ ਇੱਕ ਵਾਰ ਕਰੋਨਾ ਨੇ ਫਿਰ ਦਸਤਕ ਦੇਣ ਤੋਂ ਬਾਅਦ ਅਤੇ ਕੇਰਨ ਸੂਬੇ ਵਿੱਚ ਕਰੋਨਾ ਮਰੀਜ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਲੈ ਕੇ ਸਿਹਤ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਹਨਾਂ ਹਦਾਇਤਾਂ ਦੇ ਮੱਦੇ ਨਜ਼ਰ ਸਿਹਤ ਵਿਭਾਗ ਵੱਲੋਂ ਕਰੋਨਾ ਮਹਾਂਮਾਰੀ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਕੋਵਿਡ-19 ਨੂੰ ਲੈ ਕੇ ਚਿੰਤਾ ਵੱਧਦੀ ਜਾ ਰਹੀ ਹੈ ਤੇ ਸਿਹਤ ਵਿਭਾਗਾਂ ਨੂੰ ਵੀ ਇਸ ਦੀ ਚੇਤਾਵਨੀ ਦੇ ਦਿੱਤੀ ਹੈ ਤੇ ਆਦੇਸ਼ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਆਖਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਕੋਵਿਡ-19 ਨੂੰ ਲੈ ਕੇ ਭੁਖਤਾ ਇੰਤਜ਼ਾਮ ਕੀਤੇ ਜਾਣ ਜਿਸਦੇ ਚਲਦਿਆਂ ਬਠਿੰਡਾ ਸਿਵਲ ਹਸਪਤਾਲ ਵਿਖੇ ਕਰੋਨਾ 19 ਨੂੰ ਲੈ ਕੇ ਅਗੇਤੇ ਪ੍ਰਬੰਧ ਕੀਤੇ ਗਏ ਹਨ

ਇਸ ਬਾਰੇ ਜਾਣਕਾਰੀ ਦਿੰਦੇ ਐਸਐਮਓ ਸਤੀਸ਼ ਗੋਇਲ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਕੋਵਿਡ-9 ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਨੇ ਇਸ ਨਾਲ ਨਜਿਠਣ ਲਈ ਸਪੈਸ਼ਲ ਵਾਰਡ ਤਿਆਰ ਕਰ ਦਿੱਤੇ ਗਏ ਨੇ ਜੇਕਰ ਕੋਈ ਵਿਅਕਤੀ ਕੋਵਿਡ-19 ਤੋਂ ਪ੍ਰਭਾਵਿਤ ਹੁੰਦਾ ਹੈ ਤੇ ਉਸ ਦਾ ਤੁਰੰਤ ਇਲਾਜ ਕਰਨ ਲਈ ਜੋ ਵੀ ਇਤਿਆਤ ਵਰਤੇ ਜਾਣਗੇ ਉਹਨਾਂ ਦਾ ਪੂਰਾ ਇੰਤਜ਼ਾਮ ਸਿਵਲ ਹਸਪਤਾਲ ਬਠਿੰਡਾ ਵਿੱਚ ਕਰ ਦਿੱਤਾ ਗਿਆ ਹੈ ਉੱਥੇ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੂੰਹ ਤੇ ਮਾਸਕ ਅਤੇ ਹੱਥਾਂ ਨੂੰ ਸੈਨੀਟਾਈਜ ਅਤੇ ਇੱਕ ਦੂਜੇ ਤੋਂ ਦੂਰੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਅਤੇ ਖਾਂਸੀ ਜੁਕਾਮ ਬੁਖਾਰ ਹੋਣ ਤੇ ਮਾਸਕ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਖਾਂਸੀ ਬੁਖਾਰ ਹੋਣ ਤੇ ਤੁਰੰਤ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਆਪਣੇ ਆਪ ਨੂੰ ਹੋਮ ਕਰੋਟਾਈਨ ਕਰਨਾ ਚਾਹੀਦਾ ਹੈ ਇਸ ਤੋਂ ਇਲਾਵਾ ਹੱਥ ਮਿਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਹੀ ਇਸ ਮਹਾਂਮਾਰੀ ਨੂੰ ਸਮਾਜ ਵਿੱਚ ਫੈਲਣ ਤੋਂ ਰੋਕ ਸਕਦੇ ਹਾਂ।