Punjab
WEATHER: ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ, ਜਾਣੋ
13ਅਕਤੂਬਰ 2023: ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 13 ਅਕਤੂਬਰ ਤੋਂ ਪੰਜਾਬ ਵਿੱਚ ਮੁੜ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 13 ਅਕਤੂਬਰ ਨੂੰ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸ ਅਨੁਸਾਰ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ‘ਚ ਸਰਗਰਮ ਗੜਬੜ ਕਾਰਨ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਮੀਂਹ ਅਤੇ ਝੱਖੜ ਕਾਰਨ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਸੀ, ਇਸ ਲਈ ਤਾਜ਼ਾ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।