Punjab
ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ, ਜਾਣੋ ਤਾਜ਼ਾ ਹਾਲਾਤ

ਚੰਡੀਗੜ੍ਹ 24ਸਤੰਬਰ 2023: ਪੰਜਾਬ ਦੇ ਮੌਸਮ ਬਾਰੇ ਤਾਜ਼ਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਵਿੱਚ ਰਾਤ 9 ਵਜੇ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਕਪੂਰਥਲਾ, ਤਰਨਤਾਰਨ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਅਗਲੇ 3 ਦਿਨਾਂ ਤੱਕ ਸੂਬੇ ‘ਚ ਬਾਰਿਸ਼ ਦੀ ਚਿਤਾਵਨੀ ਦਿੱਤੀ ਸੀ। ਵਿਭਾਗ ਮੁਤਾਬਕ 25 ਸਤੰਬਰ ਤੱਕ ਮੀਂਹ ਪੈ ਸਕਦਾ ਹੈ। ਨਾਲ ਹੀ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।ਚੰਡੀਗੜ੍ਹ ਦੀ ਗੱਲ ਕਰੀਏ ਤਾਂ 24 ਸਤੰਬਰ ਨੂੰ ਕੁਝ ਇਲਾਕਿਆਂ ਵਿੱਚ ਬੱਦਲਾਂ ਦੇ ਨਾਲ ਨਾਲ ਮੀਂਹ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਤੰਬਰ ਦੇ ਅੰਤ ਜਾਂ ਅਕਤੂਬਰ ਦੇ ਪਹਿਲੇ ਹਫ਼ਤੇ ਵਿੱਚ ਮਾਨਸੂਨ ਹਟ ਸਕਦਾ ਹੈ।