Punjab
ਪੰਜਾਬ ਪੁਲਿਸ ਨੇ ਗੰਭੀਰ ਅਨੁਸ਼ਾਸਨਹੀਣਤਾ ਤੇ ਦੁਰ- ਵਿਹਾਰ ਦੇ ਦੋਸ਼ਾਂ ਹੇਠ 5 ਮੁਲਾਜ਼ਮ ਕੀਤੇ ਬਰਖ਼ਾਸਤ
ਗੁਰਮੇਜ ਸਿੰਘ ਦੇ ਕਤਲ ਵਿੱਚ ਸ਼ਾਮਲ ਸਾਰੇ 6 ਦੋਸ਼ੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਗੰਭੀਰ ਅਨੁਸ਼ਾਸਨਹੀਣਤਾ ਤੇ ਦੁਰ- ਵਿਹਾਰ ਦੇ ਦੋਸ਼ਾਂ ਹੇਠ 5 ਮੁਲਾਜ਼ਮ ਕੀਤੇ ਬਰਖ਼ਾਸਤ
ਗੁਰਮੇਜ ਸਿੰਘ ਦੇ ਕਤਲ ਵਿੱਚ ਸ਼ਾਮਲ ਸਾਰੇ 6 ਦੋਸ਼ੀ ਗ੍ਰਿਫਤਾਰ
ਚੰਡੀਗੜ੍ਹ, 1 ਸਤੰਬਰ: ਰਾਜ ਸਰਕਾਰ ਦੀ ਗੰਭੀਰ ਅਨੁਸ਼ਾਸਨਹੀਣਤਾ ਅਤੇ ਦੁਰਾਚਾਰ ਜਿਹੇ ਕੰਮਾਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦਿਆਂ, ਪੰਜਾਬ ਪੁਲਿਸ ਨੇ ਅੱਜ ਭਾਰਤ ਦੇ ਸੰਵਿਧਾਨ ਦੀ ਧਾਰਾ 311 ਦੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰ ਦੇ ਗੁਰਮੇਜ ਸਿੰਘ ਦੀ ਹੱਤਿਆ ਵਿੱਚ ਸ਼ਾਮਲ ਪਾਏ ਗਏ 5 ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਪੰਜ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਵਿਅਕਤੀ ਸਿਮਰਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕਾਹਨੂੰਵਾਨ ਰੋਡ, ਬਟਾਲਾ ਸਮੇਤ ਸਾਰੇ ਛੇ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜਮਾਂ ਨੂੰ ਗੰਭੀਰ ਦੁਰਾਚਾਰ, ਅਪਰਾਧਿਕ ਕੰਮਾਂ ਵਿੱਚ ਸ਼ਾਮਲ ਹੋਣ, ਲੋਕਾਂ ਵਿੱਚ ਪੁਲਿਸ ਵਿਭਾਗ ਦੇ ਅਕਸ ਨੂੰ ਢਾਹ ਲਾਉਣ, ਚੱਲ ਰਹੀ ਕੋਵਿਡ ਮਹਾਂਮਾਰੀ ਦੌਰਾਨ ਪੁਲਿਸ ਦੇ ਮਨੋਬਲ ਨੂੰ ਘਟਾਉਣ ਅਤੇ ਪੁਲਿਸ ਦੇ ਆਪਣੇ ਕਾਰਜਾਂ ਅਤੇ ਕਰਤੱਵਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਕਰਨ ਦੀ ਯੋਗਤਾ ਨੂੰ ਘਟਾਉਣ ਲਈ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਰਖਾਸਤ ਕੀਤੇ ਗਏ 5 ਪੁਲਿਸ ਅਧਿਕਾਰੀਆਂ ਵਿੱਚ ਪੀਐਚਸੀ ਬਲਕਾਰ ਸਿੰਘ, (ਨੰਬਰ 1696 / ਬਟਾਲਾ) ਪੁੱਤਰ ਪਿਆਰਾ ਸਿੰਘ, ਵਾਸੀ ਕਾਲਾਬਾਲਾ, ਕਾਹਨੂੰਵਾਨ, ਪੀਐਚਸੀ ਸੁਰਿੰਦਰ ਸਿੰਘ (ਨੰਬਰ 2530 / ਬਟਾਲਾ) ਪੁੱਤਰ ਦਲਬੀਰ ਸਿੰਘ ਵਾਸੀ ਮਲੀਆ ਕਲਾਂ (ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਤਾਇਨਾਤ), ਪੀ.ਐਚ.ਸੀ ਅਵਤਾਰ ਸਿੰਘ (ਨੰ .1899/ ਅੰਮ੍ਰਿਤਸਰ-ਸੀ) ਪੁੱਤਰ ਭੁਪਿੰਦਰ ਸਿੰਘ ਵਾਸੀ ਕੋਟਲਾ ਗੁਜਰਾ, ਮਜੀਠਾ, ਐਲਆਰ/ ਏਐਸਆਈ ਰਣਜੀਤ ਸਿੰਘ (ਨੰਬਰ 858 / ਅੰਮ੍ਰਿਤਸਰ -ਸੀ) ਅਤੇ ਐਲਆਰ / ਏਐਸਆਈ ਬਲਜੀਤ ਸਿੰਘ (ਨੰਬਰ 1724 / ਅੰਮ੍ਰਿਤਸਰ-ਸੀ) ਸ਼ਾਮਲ ਹਨ।
ਉਨ੍ਹਾਂ ਖੁਲਾਸਾ ਕੀਤਾ ਕਿ ਐਤਵਾਰ ਨੂੰ ਸ਼ਾਮ ਕਰੀਬ 7 ਵਜੇ ਪਿੰਡ ਭਗਵਾਨਪੁਰ ਨੇੜੇ ਹੋਏ ਇੱਕ ਸੜਕ ਹਾਦਸੇ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਗੁਰਮ
Continue Reading