Delhi
ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਯੂਨੀਵਰਸਿਟੀ ਦੀ ਸਾਰੀਆਂ ਪ੍ਰੀਖਿਆਵਾਂ ਰੱਦ
ਦਿੱਲੀ, 11 ਜੁਲਾਈ : ਕੋਰੋਨਾ ਦਾ ਕਹਿਰ ਜਿਥੇ ਦੇਸ਼ ਦੁਨੀਆ ਦੇ ਵਿਚ ਫੈਲਿਆ ਹੋਇਆ ਹੈ ਦਿੱਲੀ ਦੇ ਵਿਚ ਵੀ ਇਸਦਾ ਅਸਰ ਪੈ ਰਿਹਾ ਹੈ ਜਿਥੇ ਕੋਰੋਨਾ ਦੇ ਲਗਾਤਾਰ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ। ਦੱਸ ਦਈਏ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ ਦੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਵਿਦਿਆਰਥੀਆਂ ਨੂੰ ਯੂਨੀਵਰਸਿਟੀਆਂ ਵੱਲੋਂ ਤੈਅ ਕੀਤੇ ਗਏ ਮੁਲਾਂਕਣ ਮਾਪਦੰਡ ਦੇ ਆਧਾਰ ‘ਤੇ ਡਿਗਰੀ ਪ੍ਰਦਾਨ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਤਾ ਹੈ।
ਦੱਸਣਯੋਗ ਹੈ ਕਿ ਕੇਂਦਰੀ ਯੂਨੀਵਰਸਿਟੀ ‘ਚ ਪ੍ਰੀਖਿਆਵਾਂ ਹੋਣਗੀਆਂ ਜਾਂ ਨਹੀਂ ਇਸ ‘ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਮੌਜੂਦਾ ਹਾਲਾਤਾਂ ਨੂੰ ਧਿਆਨ ‘ਚ ਰੱਖਣ ਲਈ ਕਿਹਾ ਹੈ। ਹਾਲਾਂਕਿ ਇਹ ਉਨ੍ਹਾਂ ‘ਤੇ ਨਿਰਭਰ ਕਰਦਾ ਹੈ ਕਿ ਜੇਐੱਨਯੂ ਤੇ ਹੋਰ ਕੇਂਦਰੀ ਯੂਨੀਵਰਸਿਟੀ ‘ਚ ਪ੍ਰੀਖਿਆ ਰੱਦ ਕੀਤੀਆਂ ਜਾਣਗੀਆਂ ਜਾਂ ਨਹੀਂ।