punjab
CM ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਤੇ ਟਿਕੀਆਂ ਸਭ ਦੀਆਂ ਨਜ਼ਰਾਂ

LOK SABHA ELECTIONS 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ 2 ਦਿਨਾਂ ਦੌਰੇ ‘ਤੇ ਹਨ। ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।
ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਕੇਜਰੀਵਾਲ ਪੰਜਾਬ ਵਿੱਚ ਆਪਣੀ ਪਹਿਲੀ ਰੈਲੀ ਕਰਨ ਜਾ ਰਹੇ ਹਨ। ਉਹ ਅੱਜ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਦੀ ਅਗਵਾਈ ਕਰਕੇ ਪਾਰਟੀ ਵਰਕਰਾਂ ਵਿੱਚ ਜੋਸ਼ ਭਰਨਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਏਅਰਪੋਰਟ ਪਹੁੰਚਣਗੇ। ਸ਼ਾਮ 4 ਵਜੇ ਉਹ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼ਾਮ 4.20 ਵਜੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਰੋਡ ਸ਼ੋਅ ਸ਼ਾਮ 6 ਵਜੇ ਲਾਹੌਰੀ ਗੇਟ ਤੋਂ ਸ਼ੁਰੂ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਭਲਕੇ ਅਰਵਿੰਦ ਕੇਜਰੀਵਾਲ ਰਾਮ ਤੀਰਥ ਜਾਣਗੇ।