Connect with us

Amritsar

ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਰੱਦ, ਯਾਤਰੀ ਹੋ ਰਹੇ ਖੱਜਲ ਖੁਆਰ!

Published

on

ਪੂਰੇ ਪੰਜਾਬ ਭਰ ‘ਚ ਛਾਏ ਧੂੰਏਂ ਦੇ ਕਹਿਰ ਨੇ ਆਮ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਇੱਕ ਪਾਸੇ ਇਸ ਦਾ ਅਸਰ ਆਮ ਲੋਕਾਂ ‘ਤੇ ਦੇਖਣ ਨੂੰ ਮਿਲ ਰਿਹਾ ਹੈ, ਦੂਜੇ ਪਾਸੇ ਹਵਾਈ ਸਫਰ ਕਰਨ ਵਾਲੇ ਲੋਕਾਂ ਨੂੰ ਵੀ ਧੂੰਏਂ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਵੀ ਪਤਾ ਲੱਗਿਆ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਡਾਣਾਂ ਦੇ ਲਗਾਤਾਰ ਲੇਟ ਹੋਣ ਕਾਰਨ ਯਾਤਰੀ ਪ੍ਰੇਸ਼ਾਨ ਹੋ ਗਏ ਹਨ।

ਹੁਣ ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮ ਨੂੰ ਵਧੇ ਧੂੰਏਂ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਗਈ, ਜਿਸ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਬਦਲਦੇ ਮੌਸਮ ਅਤੇ ਧੂੰਏਂ ਦੇ ਪ੍ਰਕੋਪ ਕਾਰਨ ਅੰਤਰਰਾਸ਼ਟਰੀ ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।