Connect with us

punjab

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੂੰ ਸ਼ਰਧਾਂਜਲੀ ਵੱਜੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਦਫ਼ਤਰ ਬੰਦ ਰਹੇ

Published

on

inderjeet singh jira

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਸ. ਜ਼ੀਰਾ ਨੇ ਪੰਜਾਬ ਦੇ ਕਿਸਾਨਾਂ ਤੇ ਸੂਬੇ ਦੀ ਕਿਰਸਾਨੀ ਲਈ ਹਮੇਸ਼ਾਂ ਅੱਗੇ ਹੋ ਕੇ ਸੰਘਰਸ਼ ਕੀਤਾ ਹੈ। ਉਹ ਜ਼ਮੀਨ ਨਾਲ ਜੁੜੇ ਹੋਏ ਲੋਕ ਆਗੂ ਸਨ ਜਿਨ੍ਹਾਂ ਨੇ ਲੋਕਾਂ ਦੀ ਆਵਾਜ਼ ਬਣ ਕੇ ਸਮਾਜ ਭਲਾਈ ਵਿੱਚ ਵੀ ਹਮੇਸ਼ਾਂ ਵੱਧ ਚੜ ਕੇ ਹਿੱਸਾ ਲਿਆ। ਸ. ਜ਼ੀਰਾ ਦੇ ਦਿਹਾਂਤ ਨਾਲ ਜਿੱਥੇ ਪੰਜਾਬ, ਕਾਂਗਰਸ ਪਾਰਟੀ ਅਤੇ ਜ਼ੀਰਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਉਨ੍ਹਾਂ ਨੂੰ ਵੀ ਨਿੱਜੀ ਤੌਰ ਉਤੇ ਬਹੁਤ ਵੱਡਾ ਘਾਟਾ ਪਿਆ ਹੈ। ਸ. ਜ਼ੀਰਾ ਦੇ ਬੇਵਕਤੇ ਤੁਰ ਜਾਣ ਨਾਲ ਰਾਜਨੀਤੀ ਖੇਤਰ ਵਿੱਚ ਜੋ ਖਲਾਅ ਪੈਦਾ ਹੋਇਆ ਹੈ ਉਸਨੂੰ ਛੇਤੀ ਪੂਰਿਆਂ ਨਹੀਂ ਜਾ ਸਕਣਾ। ਅਸੀਂ ਅੱਜ ਇਕ ਸੁਹਿਰਦ ਆਗੂ ਗੁਆ ਲਿਆ ਹੈ।

ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਕਾਂਗਰਸ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਵਿੱਛੜੇ ਹੋਏ ਆਗੂ ਦੇ ਸਪੁੱਤਰ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ,  ਸਮੁੱਚੇ ਪਰਿਵਾਰ, ਰਿਸ਼ਤੇਦਾਰਾਂ, ਮਿੱਤਰਾਂ ਤੇ ਸਮਰਥਕਾਂ ਨਾਲ ਵੀ ਦੁੱਖ ਸਾਂਝਾ ਕੀਤਾ। ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਾਹਿਗੁਰੂ ਅੱਗੇ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਅੱਜ ਪੰਜਾਬ ਵਿਧਾਨ ਸਭਾ ਦੇ ਸਾਰੇ ਦਫ਼ਤਰ ਬੰਦ ਰੱਖੇ ਗਏ।