National
ਬੰਗਲਾਦੇਸ਼ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ, ਰਾਹੁਲ ਗਾਂਧੀ ਸਮੇਤ ਕਈ ਨੇਤਾ ਮੌਜੂਦ
ਬੰਗਲਾਦੇਸ਼ ਦੇ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ । ਇਸ ਬੈਠਕ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਹੋਰ ਪ੍ਰਮੁੱਖ ਨੇਤਾ ਮੌਜੂਦ ਰਹੇ । ਕੇਂਦਰੀ ਮੰਤਰੀ ਐਸ ਜੈਸ਼ੰਕਰ ਨੇ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਅਤੇ ਭਾਰਤ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਕਾਰ ਬੰਗਲਾਦੇਸ਼ ਸੈਨਾ ਦੇ ਸੰਪਰਕ ਵਿੱਚ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ। ਸਥਿਤੀ ਲਗਾਤਾਰ ਬਦਲ ਰਹੀ ਹੈ ਅਤੇ ਸਮਾਂ ਆਉਣ ‘ਤੇ ਹੋਰ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਰਾਹੁਲ ਗਾਂਧੀ ਨੇ ਬਾਹਰੀ ਦਖਲਅੰਦਾਜ਼ੀ ‘ਤੇ ਸਵਾਲ ਉਠਾਏ। ਵਿਦੇਸ਼ ਮੰਤਰੀ ਨੇ ਕਿਹਾ ਕਿ ਬਾਹਰੀ ਤਾਕਤਾਂ ਦੇ ਦਖਲ ਬਾਰੇ ਗੱਲ ਕਰਨਾ ਜਲਦਬਾਜ਼ੀ ਹੋਵੇਗੀ। ਸ਼ੇਖ ਹਸੀਨਾ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਸਮਾਂ ਦਿੱਤਾ ਜਾਵੇਗਾ। ਵਿਰੋਧੀ ਧਿਰ ਨੇ ਸਰਕਾਰ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਅਜਿਹੇ ‘ਚ ਰਾਹੁਲ ਗਾਂਧੀ ਨੇ ਮੱਧਮ ਅਤੇ ਲੰਬੇ ਸਮੇਂ ਦੀ ਰਣਨੀਤੀ ਦੀ ਜ਼ਰੂਰਤ ਦੀ ਗੱਲ ਕੀਤੀ। ਭਾਰਤ ਵਿਰੋਧੀ ਭਾਵਨਾਵਾਂ ‘ਤੇ ਵੀ ਚਰਚਾ ਕੀਤੀ ਗਈ, ਜਿਸ ‘ਤੇ ਵਿਦੇਸ਼ ਮੰਤਰੀ ਨੇ ਕਿਹਾ ਕਿ ਕੁਝ ਥਾਵਾਂ ‘ਤੇ ਅਜਿਹਾ ਦੇਖਿਆ ਗਿਆ ਹੈ, ਪਰ ਜੋ ਵੀ ਨਵੀਂ ਸਰਕਾਰ ਬਣੇਗੀ, ਉਹ ਭਾਰਤ ਦੇ ਨਾਲ ਹੀ ਕੰਮ ਕਰੇਗੀ। ਫਿਲਹਾਲ ਸਰਹੱਦ ‘ਤੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।
ਬੰਗਲਾਦੇਸ਼ ਵਿੱਚ ਵਧਦੇ ਹਿੰਸਕ ਪ੍ਰਦਰਸ਼ਨਾਂ ਦੇ ਵਿਚਕਾਰ, ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਆਪਣਾ ਦੇਸ਼ ਛੱਡ ਦਿੱਤਾ ਹੈ। ਫੌਜ ਮੁਖੀ ਨੇ ਕਿਹਾ ਹੈ ਕਿ ਅਸੀਂ ਸਰਕਾਰ ਚਲਾਵਾਂਗੇ। ਦਰਅਸਲ, ਬੰਗਲਾਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਹੇ ਸਨ। ਬੰਗਲਾਦੇਸ਼ ਸੰਕਟ ਨੂੰ ਲੈ ਕੇ ਭਾਰਤ ਵਿਚ ਵੀ ਹਲਚਲ ਤੇਜ਼ ਹੋ ਗਈ ਹੈਹੇਗੀ।
- 5 ਅਗਸਤ ਨੂੰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਅਤੇ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ‘ਤੇ ਉਤਰੀ।
- ਬੰਗਲਾਦੇਸ਼ ਦੇ ਫੌਜ ਮੁਖੀ ਜਨਰਲ ਵਕਾਰ-ਉਜ਼-ਜ਼ਮਾਨ ਨੇ ਕਿਹਾ ਕਿ ਫੌਜ ਅੰਤਰਿਮ ਸਰਕਾਰ ਬਣਾਏਗੀ।
- ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਚੱਲੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਘੱਟੋ-ਘੱਟ 300 ਲੋਕ ਮਾਰੇ ਜਾ ਚੁੱਕੇ ਹਨ।