Connect with us

Uncategorized

ਸਾਰੇ ਛੱਪੜਾਂ ਨੂੰ ਪੜਾਅਵਾਰ ਸੀਵੇਜ ਟਰੀਟਮੈਂਟ ਪਲਾਂਟਾਂ ਵਿਚ ਤਬਦੀਲ ਕੀਤਾ ਜਾਵੇਗਾ – ਤ੍ਰਿਪਤ ਬਾਜਵਾ

Published

on

ਚੰਡੀਗੜ, 25 ਮਈ: ਪੰਜਾਬ ਦੇ ਪਿੰਡਾਂ ਦੇ ਛੱਪੜਾਂ ਨੂੰ ਸਾਫ਼ ਕਰਨ ਦੀ ਵਿੱਢੀ ਗਈ ਮੁਹਿੰਮ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਉੱਤੇ ਤਸੱਲੀ ਪ੍ਰਗਟ ਕਰਦਿਆਂ, ਸੂਬੇਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਨੂੰ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣਲਈ ਕਿਹਾ ਹੈ ਤਾਂ ਕਿ ਇਹ ਕਾਰਜ ਹਰ ਹਾਲਤ 10 ਜੂਨ ਤੱਕ ਮੁਕੰਮਲ ਕੀਤਾ ਜਾ ਸਕੇ।

        ਸ਼੍ਰੀ ਬਾਜਵਾ ਨੇ ਕਿਹਾ ਕਿ 11 ਮਈ ਨੂੰ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਸੂਬੇ ਭਰ ਵਿਚ 12451 ਛੱਪੜਾਂ ਵਿਚੋਂ ਹੁਣ ਤੱਕ 3848 ਦਾ ਪਾਣੀ ਕੱਢਿਆ ਜਾਚੁੱਕਿਆ ਹੈ ਜਦੋਂ ਕਿ 4500 ਛੱਪੜਾਂ ਵਿਚੋਂ ਪਾਣੀ ਕੱਢਣ ਦਾ ਕੰਮ ਚੱਲ ਰਿਹਾ ਹੈ, ਜੋ ਆਉਣ ਵਾਲੇ ਦੋ ਤਿੰਨ ਦਿਨਾਂ ਵਿਚ ਮੁਕੰਮਲ ਹੋ ਜਾਵੇਗਾ। ਉਹਨਾਂ ਦਸਿਆ ਕਿਸੂਬੇ ਦੇ 297 ਛੱਪੜਾਂ ਵਿਚੋਂ ਗਾਰ ਕੱਢ ਕੇ ਸਾਫ਼ ਕੀਤੇ ਜਾ ਚੁੱਕੇ ਹਨ ਅਤੇ 1304 ਛੱਪੜਾਂ ਵਿਚੋਂ ਗਾਰ ਕੱਢਣ ਦਾ ਕੰਮ ਜਾਰੀ ਹੈ। ਉਹਨਾਂ ਇਹ ਵੀ ਦਸਿਆ ਕਿ ਵਿਭਾਗਵਲੋਂ ਕਰਵਾਏ ਗਏ ਸਰਵੇਖਣ ਅਨੁਸਾਰ ਸੂਬੇ ਦੇ 12451 ਛੱਪੜਾਂ ਵਿਚੋਂ ਪਾਣੀ ਕੱਢਣ ਦੀ ਜਰੂਰਤ ਹੈ ਜਦੋਂ ਕਿ 7649 ਛੱਪੜਾਂ ਵਿਚੋਂ ਗਾਰ ਵੀ ਕੱਢਣ ਦੀ ਲੋੜ ਹੈ।

ਪੇਂਡੂ ਵਿਕਾਸ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਕਿ ਸੂਬੇ ਦੇ ਰਹਿੰਦੇ 4103 ਛੱਪੜਾਂ ਵਿਚੋਂ ਪਾਣੀ ਕੱਢਣ ਦਾ ਕੰਮ ਤੁਰੰਤ ਚਾਲੂ ਕਰਵਾਇਆਜਾਵੇ ਤਾਂ ਕਿ 10 ਜੂਨ ਤੱਕ ਸੂਬੇ ਦਾ ਇੱਕ ਵੀ ਛੱਪੜ ਸਾਫ਼ ਹੋਣ ਤੋਂ ਨਾ ਰਹਿ ਜਾਵੇ। ਉਹਨਾਂ ਇਹ ਵੀ ਕਿਹਾ ਕਿ ਗਾਰ ਕੱਢਣ ਦੇ ਕੰਮ ਵਿਚ ਪਿੰਡ ਦੇ ਕਿਰਤੀਆਂ ਤੋਂਕਰਵਾਇਆ ਜਾਵੇ ਤਾਂ ਕਿ ਉਹਨਾਂ ਨੂੰ ਇਸ ਸੰਕਟ ਦੀ ਘੜੀ ਵਿਚ ਕੰਮ ਮਿਲ ਸਕੇ।

ਪੇਂਡੂ ਵਿਕਾਸ ਮੰਤਰੀ ਨੇ ਦਸਿਆ ਕਿ ਸੂਬੇ ਦੇ ਪਿੰਡਾਂ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਥਾਪਰਯੂਨੀਵਰਸਿਟੀ ਤੋਂ ਤਿਆਰ ਕਰਵਾਏ ਗਏ ਕਿਫ਼ਾਇਤੀ ਮਾਡਲ ਅਨੁਸਾਰ ਪੰਜਾਬ ਦੇ ਸਾਰੇ ਛੱਪੜਾਂ ਨੂੰ ਪੜਾਅਵਾਰ ਸੀਵੇਜ ਟਰੀਟਮੈਂਟ ਪਲਾਂਟਾਂ ਵਿਚ ਬਦਲਿਆਜਾਵੇਗਾ। ਉਹਨਾਂ ਕਿਹਾ ਕਿ ਪਿੰਡਾਂ ਦੇ ਗੰਦੇ ਪਾਣੀ ਇਹਨਾਂ ਪਲਾਂਟਾਂ ਰਾਹੀਂ ਸੋਧ ਕੇ ਕਿਸਾਨਾਂ ਨੂੰ ਸਿੰਚਾਈ ਲਈ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿਵਿਭਾਗ ਇਸ ਮਨੌਤ ਨੂੰ ਲਾਗੂ ਕਰਨ ਦੀ ਕੋਸ਼ਿਸ਼ ਵਿਚ ਹੈ ਕਿ ਸਫ਼ਾਈ ਹੀ ਖੁਦਾਈ ਹੈ।

ਇਸੇ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿੱਤੀ ਕਮਿਸ਼ਨਰ ਸੀਮਾ ਜੈਨ ਨੇ ਦਸਿਆ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਇੱਕ ਇੱਕ ਜ਼ਿਲੇ ਦਾਇੰਚਾਰਜ ਬਣਾ ਕੇ ਛੱਪੜਾਂ ਦੀ ਸਫ਼ਾਈ ਦੀ ਮੁਹਿੰਮ ਪੂਰੇ ਵਿਉਂਤਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ। ਉਹਨਾਂ ਭਰੋਸਾ ਪ੍ਰਗਟ ਕੀਤਾ ਕਿ ਵਿਭਾਗ ਦੇ ਅਧਿਕਾਰੀਆਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਇਹ ਬਹੁਤ ਹੀ ਮਹੱਤਵਪੂਰਨ ਕਾਰਜ ਸਮੇਂ ਸਿਰ ਨਿਬੇੜ ਲਿਆ ਜਾਵੇਗਾ।    

ਇਥੇ ਇਹ ਵਰਨਣਯੋਗ ਹੈ ਕਿ ਸੂਬੇ ਦੇ ਪੇਂਡੂ ਵਿਕਾਸ ਵਿਭਾਗ ਨੇ ਤੰਦਰੁਸਤ ਪੰਜਾਬ, ਮਿਸ਼ਨ ਦੇ ਸਹਿਯੋਗ ਨਾਲ ਵਰਖਾ ਰੁੱਤ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਪੰਜਾਬ ਦੇਸਾਰੇ ਛੱਪੜਾਂ ਵਿਚੋਂ ਪਾਣੀ ਅਤੇ ਗਾਰ ਕੱਢ ਕੇ ਸਾਫ ਕਰਨ  ਤੋਂ ਬਾਅਦ ਇਹਨਾਂ ਵਿਚ ਸਾਫ਼ ਪਾਣੀ ਪਾਉਣ ਦੀ ਮੁਹਿੰਮ ਵਿੱਢੀ ਹੋਈ ਹੈ।

Continue Reading
Click to comment

Leave a Reply

Your email address will not be published. Required fields are marked *