Connect with us

Punjab

ਬੀਤੇ ਦਿਨੀਂ ਗੁਰਦਾਸਪੁਰ ਵਿੱਚ ਮਰੀਜ਼ ਦੀ ਮੌਤ ਤੋਂ ਬਾਦ ਡਾਕਟਰਾਂ ਦੀ ਹੋਈ ਗ੍ਰਿਫ਼ਤਾਰੀ ਦੇ ਰੋਸ਼ ਵਜੋਂ ਸਮੂਹ ਡਾਕਟਰਾਂ ਦਾ ਐਲਾਨ ਕੱਲ ਗੁਰਦਾਸਪੁਰ ਦੇ ਸਾਰੇ ਨਿੱਜੀ ਹਸਪਤਾਲ ਰਹਿਣਗੇ ਬੰਦ,, ਪ੍ਰੈਸ ਕਾਨਫਰੰਸ ਕਰ ਦਿੱਤੀ ਜਾਣਕਾਰੀ

Published

on

ਬੀਤੇ ਦਿਨੀਂ ਗੁਰਦਾਸਪੁਰ ਦੇ ਇਕ ਨਿਜੀ ਹਸਪਤਾਲ ਵਿੱਚ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਤਿੰਨ ਡਾਕਟਰਾਂ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕਰ ਲਿਆ ਗਿਆ ਸੀ ਅੱਜ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਇਕ ਪ੍ਰੈਸ ਕਨਫਰੰਸ ਕੀਤੀ ਗਈ ਅਤੇ ਕਿਹਾ ਗਿਆ ਕਿ ਬੀਤੇ ਦਿਨੀਂ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਇੱਕ ਮਹਿਲਾ ਦੀ ਮੌਤ ਹੋ ਗਈ ਸੀ ਜੋ ਕਿ ਇਕ ਦੁਰਘਟਨਾ ਸੀ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਗਲਤ ਤਰੀਕੇ ਨਾਲ ਡਾਕਟਰ ਉਪਰ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਜੋ ਕਿ ਗਲਤ ਹੈ ਉਹਨਾਂ ਨੇ ਕਿਹਾ ਕਿ ਕੋਈ ਵੀ ਡਾਕਟਰ ਨਹੀਂ ਚਾਹੁੰਦਾ ਕਿ ਉਸ ਦੇ ਮਰੀਜ਼ ਦੀ ਮੌਤ ਹੋ ਜਾਵੇ ਇਹ ਸਿਰਫ ਇੱਕ ਦੁਰਘਟਨਾ ਸੀ ਉਹਨਾਂ ਨੇ ਕਿਹਾ ਕਿ ਇਸ ਦੇ ਰੋਸ ਵਜੋਂ ਕੱਲ ਗੁਰਦਾਸਪੁਰ ਦੇ ਸਾਰੇ ਹੀ ਨਿੱਜੀ ਹਸਪਤਾਲ ਹੜਤਾਲ ਤੇ ਰਹਿਣਗੇ ਅਤੇ ਕਿਸੇ ਵੀ ਮਰੀਜ਼ ਦਾ ਇਲਾਜ ਨਹੀਂ ਕੀਤਾ ਜਾਵੇਗਾ ।