Punjab
ਐੱਮ ਐਲ ਏ ਸਿੰਗਲਾ ਤੇ ਦੋਸ਼ ਲਗੇ ਹਨ ਅਜੇ ਉਹ ਦੋਸ਼ੀ ਸਾਬਿਤ ਨਹੀਂ ਹੋਏ ਉਹ ਐਮ ਐਲ ਏ ਹਨ ਅਤੇ ਐਮ ਐਲ ਏ ਦੇ ਕੰਮ ਕਰਦੇ ਰਹਿਣਗੇ, ਅਮਰਪਾਲ ਸਿੰਘ ਐਮ ਐਲ ਏ ਹਰਗੋਬਿੰਦਪੁਰ

ਬਟਾਲਾ:
ਸਿੰਗਲ ਯੂਜ ਪਲਾਸਟਿਕ ਦੇ ਤਹਿਤ ਬਟਾਲਾ ਦੇ ਸ਼ਿਵ ਆਡੀਟੋਰੀਅਮ ਵਿਖੇ ਜਿਲਾ ਪ੍ਰਸ਼ਾਸਨ ਵਲੋਂ ਇਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਤੌਰ ਐੱਮ ਐਲ ਏ ਸ੍ਰੀ ਹਰਗੋਬਿੰਦਪੁਰ ਅਮਰਪਾਲ ਸਿੰਘ , ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਅਸ਼ਫਾਕ ਸਮੇਤ ਜਿਲਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਬਟਾਲਾ ਵਾਸੀਆ ਨੇ ਸ਼ਿਰਕਤ ਕੀਤੀ |
ਇਸ ਮੌਕੇ ਸਿੰਗਲ ਯੂਜ ਪਲਾਸਟਿਕ ਦੇ ਇਸਤੇਮਾਲ ਨਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਪੰਜਾਬ ਸਰਕਾਰ ਇਸਦੇ ਲਈ ਸਖਤੀ ਨਾਲ ਕੰਮ ਕਰ ਰਹੀ ਹੈ ਇਸ ਮੌਕੇ ਐੱਮ ਐਲ ਏ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੰਗਲ ਯੂਜ਼ ਵਾਲੀ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਜੋ ਅਹਿਦ ਲਿਆ ਗਿਆ ਹੈ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਸੂਬੇ ਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਮੁਕਤ ਕਰਨ ਵਿੱਚ ਆਪਣਾ ਮੋਹਰੀ ਯੋਗਦਾਨ ਪਾਈਏ ਤਾਂ ਜੋ ਸੂਬੇ ਨੂੰ ਮੁੜ ਤੋਂ ਸਾਫ਼-ਸੁਥਰਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀ ਥਾਂ ਕਪੜੇ ਜਾਂ ਜੂਟ ਤੋਂ ਬਣੇ ਥੈਲਿਆਂ ਦੀ ਵਰਤੋਂ, ਸਟੀਲ/ ਗਲਾਸ/ਸੀਰੇਮਿਕ ਆਦਿ ਦੇ ਬਰਤਨ, ਜੈਵਿਕ ਗਲਣਯੋਗ ਸਮਾਨ ਅਤੇ ਪਿੱਤਲ, ਪੱਤੇ, ਬਾਂਸ ਅਤੇ ਲਕੜ ਦੇ ਬਰਤਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਨ੍ਹਾਂ ਦੀ ਵਰਤੋਂ ਨਾਲ ਵਾਤਾਵਰਨ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਹੀਂ ਹੁੰਦਾ। ਨਾਲ ਹੀ ਓਹਨਾ ਨੇ ਐਮ ਐਲ ਏ ਸਿੰਗਲਾ ਨੂੰ ਲੈਕੇ ਕਿਹਾ ਕਿ ਉਹਨਾਂ ਉਤੇ ਦੋਸ਼ ਲਗੇ ਹਨ ਅਜੇ ਉਹ ਦੋਸ਼ੀ ਸਾਬਿਤ ਨਹੀਂ ਹੋਏ ਅਤੇ ਉਹ ਐਮ ਐਲ ਏ ਹਨ ਇਸ ਲਈ ਐਮ ਐਲ ਏ ਦੇ ਕੰਮ ਉਹ ਕਰਦੇ ਰਹਿਣਗੇ
ਇਸ ਮੌਕੇ ਸਿੰਗਲ ਯੂਜ ਪਲਾਸਟਿਕ ਬਾਰੇ ਪ੍ਰਸਤੂਤੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਕੂੜੇ ਦੇ ਢੇਰਾਂ ਉਪਰ ਨਜ਼ਰ ਮਾਰੀਏ ਤਾਂ ਓਥੇ ਸਿਰਫ ਪਾਲਸਟਿਕ ਲਿਫ਼ਾਫ਼ੇ ਜਾਂ ਹੋਰ ਪਲਾਸਟਿਕ ਦੀਆਂ ਵਸਤਾਂ ਹੀ ਹੁੰਦੀਆਂ ਹਨ ਜੋ ਕਿ ਸੈਂਕੜੇ ਸਾਲ ਗਲਦੀਆਂ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਪਲਾਸਟਿਕ ਦਾ ਕੂੜਾ ਅਨੇਕਾਂ ਸਮੱਸਿਆਵਾਂ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਜੇਕਰ ਹੁਣ ਵੀ ਅਸੀਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਜਾਗਰੂਕ ਨਾ ਹੋਏ ਤਾਂ ਆਉਣ ਵਾਲੇ ਸਮੇਂ ਅੰਦਰ ਘਾਤਕ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ ਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਾਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਥੇ ਹੀ ਬਟਾਲਾ ਚ ਸੜਕਾਂ ਦੇ ਖਸਤਾ ਹਾਲਾਤ ਬਾਰੇ ਡੀਸੀ ਗੁਰਦਾਸਪੁਰ ਨੇ ਕਿਹਾ ਕਿ ਉਹਨਾਂ ਦੇ ਵਿਕਾਸ ਲਈ ਸਰਕਾਰ ਵਲੋਂ ਕੁਝ ਫੰਡ ਜਾਰੀ ਹੋ ਚੁਕੇ ਹਨ ਅਤੇ ਕੁਝ ਸਰਕਾਰ ਕੋਲੋਂ ਹੋਰ ਮੰਗ ਕੀਤੀ ਜਲਦ ਸਾਰੀਆਂ ਸੜਕਾਂ ਦੀ ਮੁਰੰਮਤ ਹੋਵੇਗੀ |