Connect with us

India

ਮਨੁੱਖੀ ਅਧਿਕਾਰ ਸੰਗਠਨ ਵੱਲੋਂ ਸ਼੍ਰੋਮਣੀ ਕਮੇਟੀ ’ਤੇ ਲਗਾਏ ਇਲਜ਼ਾਮ ਬੇ-ਬੁਨਿਆਦ- ਭਾਈ ਮਹਿਤਾ

Published

on

ਅੰਮ੍ਰਿਤਸਰ, ਗੁਰਪ੍ਰੀਤ ਸਿੰਘ, 27 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘੱਟ ਹੋਣ ਬਾਰੇ ਗੁੰਮਰਾਹਕੁੰਨ ਪ੍ਰਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਸਿੱਖਾਂ ਵਿਚ ਨਵਾਂ ਵਿਵਾਦ ਖੜ੍ਹਾ ਕਰਨ ਦਾ ਕੋਝਾ ਯਤਨ ਕੀਤਾ ਗਿਆ ਹੈ। ਭਾਈ ਮਹਿਤਾ ਨੇ ਕਿਹਾ ਕਿ ਅਸਲ ਵਿਚ ਇਹ ਮਾਮਲਾ ਪਬਲੀਕੇਸ਼ਨ ਵਿਭਾਗ ਦੇ ਇਕ ਸਾਬਕਾ ਮੁਲਾਜ਼ਮ ਸ. ਕੰਵਲਜੀਤ ਸਿੰਘ ਜੋ ਮੂਲ ਰੂਪ ਵਿੱਚ ਇਸ ਸਾਰੇ ਮਾਮਲੇ ’ਚ ਦੋਸ਼ੀ ਹੈ, ਵੱਲੋਂ ਜਾਣਬੁੱਝ ਕੇ ਉਲਝਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਬਲੀਕੇਸ਼ਨ ਵਿਭਾਗ ਦੇ ਸਾਬਕਾ ਮੁਲਾਜ਼ਮ ਕੰਵਲਜੀਤ ਸਿੰਘ ਨੇ ਆਪਣੀ ਸੇਵਾਮੁਕਤੀ (31 ਮਈ 2020) ਸਮੇਂ ਚਾਰਜ ਦੇ ਦੇਣ-ਲੈਣ ਦੌਰਾਨ 267 ਪਾਵਨ ਸਰੂਪ ਘੱਟ ਹੋਣ ਦੀ ਗੱਲ ਖ਼ੁਦ ਕਬੂਲੀ ਹੈ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਸਾਬਕਾ ਮੁਲਾਜ਼ਮ ਵੱਲੋਂ ਘਟੇ ਪਾਵਨ ਸਰੂਪਾਂ ਦੇ ਬਣਦੇ ਪੈਸੇ ਜਮ੍ਹਾਂ ਕਰਵਾਉਣ ਲਈ ਵੀ ਲਿਖਤੀ ਤੌਰ ’ਤੇ ਦਿੱਤਾ ਗਿਆ ਹੈ। ਪਰੰਤੂ ਹੁਣ ਉਹ ਆਪਣੇ ਦੋਸ਼ਾਂ ਨੂੰ ਛਪਾਉਣ ਲਈ ਜਾਣ-ਬੁਝ ਕੇ ਸ਼੍ਰੋਮਣੀ ਕਮੇਟੀ ਦਾ ਅਕਸ ਖਰਾਬ ਕਰ ਰਿਹਾ ਹੈ। ਉਸ ਵੱਲੋਂ ਮਨੁੱਖੀ ਅਧਿਕਾਰ ਸੰਗਠਨ ਰਾਹੀਂ ਮਾਮਲੇ ਨੂੰ ਸੰਨ 2016 ਵਿਚ ਹੋਏ ਸ਼ਾਰਟ ਸਰਕਟ ਨਾਲ ਜੋੜਿਆ ਜਾ ਰਿਹਾ ਹੈ, ਜਦਕਿ ਉਸ ਵਕਤ ਕੇਵਲ 14 ਪਾਵਨ ਸਰੂਪ ਹੀ ਨੁਕਸਾਨੇ ਗਏ ਸਨ। ਭਾਈ ਮਹਿਤਾ ਨੇ ਕਿਹਾ ਕਿ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੂੰ ਵੀ ਇਸ ਬਾਰੇ ਸੰਸਥਾ ’ਤੇ ਦੋਸ਼ ਲਗਾਉਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕਰਨੀ ਚਾਹੀਦੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਂਜ ਤਾਂ ਮਨੁੱਖੀ ਅਧਿਕਾਰ ਸੰਗਠਨ ਦਾ ਇਹ ਅਧਿਕਾਰ ਖੇਤਰ ਹੀ ਨਹੀਂ ਹੈ। ਭਾਈ ਮਹਿਤਾ ਨੇ ਦੱਸਿਆ ਕਿ ਪਬਲੀਕੇਸ਼ਨ ਵਿਭਾਗ ਵਿਖੇ ਜਿਹੜੀ 19 ਮਈ 2016 ਦੀ ਸ਼ਾਰਟ ਸਰਕਟ ਵਾਲੀ ਘਟਨਾ ਨਾਲ ਮਾਮਲੇ ਨੂੰ ਜੋੜਿਆ ਜਾ ਰਿਹਾ ਹੈ ਉਸ ਵਿਚ ਕੇਵਲ 5 ਪਾਵਨ ਸਰੂਪ ਅਗਨ ਭੇਟ ਹੋਏ ਸਨ, ਜਦਕਿ 9 ਸਰੂਪ ਅੱਗ ਬੁਝਾਉਣ ਸਮੇਂ ਪਾਣੀ ਨਾਲ ਨੁਕਸਾਨੇ ਗਏ ਸਨ। ਇਹ ਖ਼ਬਰਾਂ ਉਸ ਸਮੇਂ ਮੀਡੀਆ ਵਿਚ ਵੀ ਨਸ਼ਰ ਹੋਈਆਂ ਸਨ। ਇਸ ਮਾਮਲੇ ਬਾਰੇ ਇਹ ਪ੍ਰਚਾਰ ਕੀਤਾ ਜਾਣਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਨੂੰ ਜਾਣਬੁਝ ਕੇ ਦਬਾਇਆ ਗਿਆ ਹੈ, ਇਕ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਦੱਸਿਆ ਕਿ ਉਸ ਸਮੇਂ ਏ.ਡੀ.ਸੀ.ਪੀ., ਏ.ਸੀ.ਪੀ. ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ, ਅੱਗ ਬੁਝਾਊ ਮਹਿਕਮੇ ਦਾ ਸਟਾਫ਼, ਮੀਡੀਆ ਅਤੇ ਸਿੱਖ ਸੰਗਤਾਂ ਵੀ ਮੌਜੂਦ ਸਨ। ਇਸ ਲਈ ਮਾਮਲਾ ਛਪਾਉਣ ਦਾ ਇਲਜ਼ਾਮ ਮਾਮਲੇ ਨੂੰ ਰਾਜਸੀ ਮੋੜ ਦੇਣ ਕਾਰਨ ਹੀ ਕੀਤਾ ਜਾ ਰਿਹਾ ਹੈ, ਜਦਕਿ ਸੱਚਾਈ ਸਭ ਦੇ ਸਾਹਮਣੇ ਹੈ। ਉੱਥੇ ਕਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਪੂਰੇ ਦੇਸ਼ ਦੇ ਦੇ ਵਿੱਚ ਲੋਕਡਾਊਨ ਕੀਤਾ ਗਿਆ ਸੀ ਉਥੇ ਭਾਰਤ ਪਾਕਿਸਤਾਨ ਦੇ ਵਿੱਚ ਪੈਂਦੇ ਕਰਤਾਰਪੁਰ ਸਾਹਿਬ ਤੇ ਵਿਵਸਥਾ ਬੰਦ ਕਰ ਦਿੱਤਾ ਗਿਆ ਸੀ ਲੇਕਿਨ ਹੁਣ ਪਾਕਿਸਤਾਨ ਵੱਲੋਂ ਇੱਕ ਫ਼ੈਸਲਾ ਦਿੱਤਾ ਗਿਆ ਕਿ ਜਲਦ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲੋਕ ਫਿਰ ਤੋਂ ਕਰ ਪਾਉਣਗੇ ਇਸ ‘ਤੇ ਬੋਲਦੇ ਹੋਏ ਯੁੱਧ ਸਿੰਘ ਮਹਿਤਾ ਨੇ ਕਿਹਾ ਕਿ ਸਾਨੂੰ ਸਾਰੀਆਂ ਚੀਜ਼ਾਂ ਦਾ ਧਿਆਨ ਰੱਖਦੇ ਹੋਏ ਹੀ ਪਰ ਪ੍ਰਕੋਸ਼ਨ ਲੈਂਦੇ ਹੋਏ ਹੀ ਜਾਣਾ ਚਾਹੀਦਾ ਹੈ।

Continue Reading
Click to comment

Leave a Reply

Your email address will not be published. Required fields are marked *