Punjab
ਮੁਹਾਲੀ ਨਿਗਮ ਮੁਲਾਜ਼ਮਾਂ ‘ਤੇ ਲੱਗੇ ਰਿਸ਼ਵਤ ਮੰਗਣ ਦੇ ਇਲਜ਼ਾਮ

8ਅਕਤੂਬਰ 2023: ਮੁਹਾਲੀ ਜ਼ਿਲ੍ਹੇ ਦੇ ਪਿੰਡ ਨਵਾਂ ਤੋਂ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹਾਲੀ ਨਿਗਮ ਦੇ ਮੁਲਾਜ਼ਮਾਂ ’ਤੇ ਰਿਸ਼ਵਤ ਮੰਗਣ ਦੇ ਦੋਸ਼ ਲੱਗੇ ਹਨ। ਨਗਰ ਨਿਗਮ ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਹੈ, ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਮੁਲਾਜ਼ਮ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ। ਦੱਸ ਦਈਏ ਕਿ ਇਕ ਮਕਾਨ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ, ਜਿਸ ਨੂੰ ਉਕਤ ਕਰਮਚਾਰੀਆਂ ਨੇ ਅੱਧ ਵਿਚਕਾਰ ਹੀ ਰੋਕ ਲਿਆ ਅਤੇ ਮਾਲਕਾਂ ਨੂੰ ਡਰਾ ਧਮਕਾ ਕੇ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਮੁਲਾਜ਼ਮਾਂ ਦੀ ਇਸ ਹਰਕਤ ਨੂੰ ਉਥੇ ਮੌਜੂਦ ਕਿਸੇ ਵਿਅਕਤੀ ਨੇ ਕੈਮਰੇ ‘ਚ ਕੈਦ ਕਰ ਲਿਆ। ਜਦੋਂਕਿ 40 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ 25 ਹਜ਼ਾਰ ਰੁਪਏ ਤੱਕ ਪਹੁੰਚ ਗਈ। ਉਕਤ ਮਾਮਲੇ ਸਬੰਧੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਅਤੇ ਮਾਮਲਾ ਡੀ.ਸੀ. ਦੇ ਸਾਹਮਣੇ ਵੀ ਆਈ. ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦਾ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਆਊਟਸੋਰਸ ਮੁਲਾਜ਼ਮ ਜੈ ਕੁਮਾਰ ਅਤੇ ਉਸ ਦੇ ਸਾਥੀ ਸੁਰਿੰਦਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਖੇਤਰ ਵਿੱਚ ਰਿਸ਼ਵਤਖੋਰੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਰਿਸ਼ਵਤ ਦੀ ਮੰਗ ਕੀਤੀ ਜਾ ਚੁੱਕੀ ਹੈ।