Connect with us

Punjab

ਮਿਡ-ਡੇ-ਮੀਲ ‘ਚ ਵਰਤੇ ਜਾਣ ਵਾਲੇ ਐਲੂਮੀਨੀਅਮ ਦੇ ਭਾਂਡਿਆਂ ਨੂੰ ਦਿੱਤਾ ਜਾਵੇਗਾ ਹਟਾ

Published

on

ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਨੂੰ ਲੈ ਕੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਵਿੱਚੋਂ ਮਿਡ-ਡੇ-ਮੀਲ ਵਿੱਚ ਵਰਤੇ ਜਾਣ ਵਾਲੇ ਐਲੂਮੀਨੀਅਮ ਦੇ ਭਾਂਡਿਆਂ ਨੂੰ ਹਟਾ ਦਿੱਤਾ ਜਾਵੇਗਾ। ਇਸ ਦੀ ਥਾਂ ਸਟੀਲ ਜਾਂ ਪਿੱਤਲ ਦੇ ਭਾਂਡਿਆਂ ਦੀ ਵਰਤੋਂ ਕੀਤੀ ਜਾਵੇਗੀ।

ਮਿਡ-ਡੇ-ਮੀਲ ਸੁਸਾਇਟੀ ਵੱਲੋਂ ਪੰਜਾਬ ਯੂਨੀਵਰਸਿਟੀ ਵੱਲੋਂ ਇਸ ਸਕੀਮ ਦਾ ਸੋਸ਼ਲ ਆਡਿਟ ਕਰਵਾਇਆ ਗਿਆ ਹੈ, ਜਿਸ ਦੀ ਸਿਫ਼ਾਰਸ਼ ਤੋਂ ਬਾਅਦ ਉਪਰੋਕਤ ਸਮੇਤ ਕਈ ਨਵੇਂ ਕਦਮ ਚੁੱਕੇ ਜਾ ਰਹੇ ਹਨ। ਮਿਡ-ਡੇ-ਮੀਲ ਵਿੱਚ ਸੁਧਾਰਾਂ ਅਤੇ ਤਬਦੀਲੀਆਂ ਲਈ ਕੇਂਦਰੀ ਫੰਡਾਂ ਦੀ ਮੰਗ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਅਤੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਦਰਮਿਆਨ 23 ਫਰਵਰੀ ਨੂੰ ਨਵੀਂ ਦਿੱਲੀ ਵਿੱਚ ਮੀਟਿੰਗ ਹੋਣੀ ਹੈ। ਸੋਸ਼ਲ ਆਡਿਟ ਰਿਪੋਰਟ ਵਿੱਚ ਪੰਜਾਬ ਸਰਕਾਰ ਨੂੰ ਸਿਫ਼ਾਰਸ਼ ਕੀਤੀ ਗਈ ਹੈ ਕਿ ਸਰਕਾਰੀ ਸਕੂਲਾਂ ਵਿੱਚ ਐਲੂਮੀਨੀਅਮ ਦੇ ਭਾਂਡਿਆਂ ਵਿੱਚ ਬਣੇ ਮਿਡ-ਡੇ-ਮੀਲ ਦੀ ਥਾਂ ਸਟੀਲ ਜਾਂ ਪਿੱਤਲ ਦੇ ਭਾਂਡਿਆਂ ਦੀ ਵਰਤੋਂ ਕੀਤੀ ਜਾਵੇ।

ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਉਦਯੋਗ ਮੰਤਰਾਲੇ ਨੇ ਮਨੁੱਖੀ ਸਿਹਤ ਦੇ ਨਜ਼ਰੀਏ ਤੋਂ ਐਲੂਮੀਨੀਅਮ ਦੇ ਭਾਂਡਿਆਂ ਤੋਂ ਬਚਣ ਲਈ ਵੀ ਕਿਹਾ ਹੈ। ਮਿਡ-ਡੇ-ਮੀਲ ਤਹਿਤ ਐਲੂਮੀਨੀਅਮ ਦੇ ਭਾਂਡੇ ਖਰੀਦਣ ‘ਤੇ ਪ੍ਰਤੀ ਸਕੂਲ 5 ਹਜ਼ਾਰ ਰੁਪਏ ਖਰਚ ਕੀਤੇ ਜਾਂਦੇ ਸਨ, ਜਦੋਂ ਕਿ ਹੁਣ ਸਟੀਲ ਲਈ 10 ਹਜ਼ਾਰ ਰੁਪਏ ਪ੍ਰਤੀ ਸਕੂਲ ਦੀ ਗ੍ਰਾਂਟ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਖਾਣਾ ਪਕਾਉਣ ਦੇ ਭਾਂਡਿਆਂ ਦੀ ਸ਼ਿਫਟਿੰਗ ਦੇ ਲਈ 175 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰ ਕੀਤਾ ਹੈ ਅਤੇ ਇਹ ਪ੍ਰੋਜੈਕਟ 467 ਕਰੋੜ ਰੁਪਏ ਦੀ ਕੁੱਲ ਸਕੀਮ ਤੋਂ ਇਲਾਵਾ ਹੋਵੇਗਾ।