Connect with us

Punjab

ਅਮਨ ਅਰੋੜਾ ਨੇ ਸੀਨੀਅਰ ਪੱਤਰਕਾਰ ਐਨ.ਐਸ ਪਰਵਾਨਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Published

on

ਚੰਡੀਗੜ੍ਹ:

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਪੰਜਾਬੀ ਪੱਤਰਕਾਰੀ ਦੇ ਉੱਘੇ ਨਾਮਵਰ ਸੀਨੀਅਰ ਪੱਤਰਕਾਰ ਐਨ.ਐਸ ਪਰਵਾਨਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਉੱਘੇ ਪੱਤਰਕਾਰ ਨੇ ਬੀਤੀ ਰਾਤ ਆਖਰੀ ਸਾਹ ਲਿਆ।

ਪੱਤਰਕਾਰ ਵਜੋਂ ਆਪਣੇ ਸ਼ਾਨਦਾਰ ਕਰੀਅਰ ਦੌਰਾਨ, ਉਸਨੇ ਵੱਖ-ਵੱਖ ਪ੍ਰਮੁੱਖ ਅਖਬਾਰਾਂ ਨਾਲ ਕੰਮ ਕੀਤਾ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਅਮਨ ਅਰੋੜਾ ਨੇ ਵੀ ਸਾਂਝ ਟੀਵੀ ਦੇ ਸੀਨੀਅਰ ਕੈਮਰਾਮੈਨ ਸੁਨੀਲ ਕੁਮਾਰ ਦੀ ਦੁਖਦਾਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਤੀ ਰਾਤ ਇੱਕ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ।

ਮ੍ਰਿਤਕ ਮੀਡੀਆ ਕਰਮੀਆਂ ਦੇ ਦੁਖੀ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰੀ ਨੇ ਵੀ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ।