Punjab
ਅਮਨ ਅਰੋੜਾ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ
ਚੰਡੀਗੜ੍ਹ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਭਗਵਾਨ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਆਪਣੇ ਵਧਾਈ ਸੰਦੇਸ਼ ਵਿੱਚ ਅਮਨ ਅਰੋੜਾ ਨੇ ਲੋਕਾਂ ਨੂੰ ਕਿਹਾ ਕਿ ਸਮਾਜਿਕ ਤੰਦਾਂ ਦੀ ਮਜ਼ਬੂਤੀ, ਸ਼ਾਂਤੀ ਅਤੇ ਆਪਸੀ ਪਿਆਰ ਦੀ ਸਾਂਝ ਨੂੰ ਹੋਰ ਪਕੇਰੀ ਕਰਨ ਲਈ ਸਾਨੂੰ ਇਹ ਪਵਿੱਤਰ ਦਿਹਾੜਾ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਮਨਾਉਣਾ ਚਾਹੀਦਾ ਹੈ।
ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਸਾਨੂੰ ਸਹੀ ਰਾਹ ਦਿਖਾਉਣ ਤੇ ਇਸ ਉਤੇ ਚੱਲਣ ਦਾ ਬਲ ਬਖ਼ਸ਼ਣ ਤਾਂ ਜੋ ਪੰਜਾਬ ਨੂੰ ਦੇਸ਼ ਦਾ ਸਭ ਤੋਂ ਖੁਸ਼ਹਾਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।
