Connect with us

Punjab

ਅਮਨ ਅਰੋੜਾ ਵੱਲੋਂ ਪੱਤਰਕਾਰ ਦੀ ਮੌਤ ‘ਤੇ ਦੁੱਖ ਦਾ ਇਜ਼ਹਾਰ

Published

on

ਚੰਡੀਗੜ੍ਹ:

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਤੋਂ ‘ਆਜ਼ਾਦ ਸੋਚ’ ਅਖ਼ਬਾਰ ਦੇ ਪੱਤਰਕਾਰ ਇਕਬਾਲ ਖਾਨ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੱਤਰਕਾਰ ਇਕਬਾਲ ਖਾਨ ਬੀਤੇ ਕੱਲ੍ਹ ਇੱਕ ਸੜਕ ਹਾਦਸੇ ‘ਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ ਤੇ ਅੱਜ ਪਟਿਆਲਾ ਦੇ ਇੱਕ ਹਸਪਤਾਲ ‘ਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਹ ਦਮ ਤੋੜ ਗਏ। ਉਹ 46 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਪੁੱਤਰ ਤੇ ਧੀ ਹਨ।

ਪੀੜਤ ਪਰਿਵਾਰ ਤੇ ਸਕੇ-ਸਨੇਹੀਆਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਨੂੰ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰਿ ਨੇ ਵੀ ਇਕਬਾਲ ਖਾਨ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।