National
29 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

ਅਮਰਨਾਥ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ | ਇਸ ਵਾਰ ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋ ਰਹੀ ਹੈ।ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਸ਼ਾਸਨ ਦਾ ਪੂਰਾ ਧਿਆਨ ਸ਼੍ਰੀ ਬਾਬਾ ਅਮਰਨਾਥ ਯਾਤਰਾ ‘ਤੇ ਹੋਵੇਗਾ ਇਸ ਲਈ ਐਡਵਾਂਸ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਹੁਣ ਕਿਹਾ ਜਾ ਰਿਹਾ ਹੈ ਕਿ ਬੈਂਕ ਸ਼ਾਖਾਵਾਂ ਦੀ ਸੂਚੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਇਸ ਵਾਰ ਬਾਬਾ ਦੀ ਆਰਤੀ ਦਾ ਜੁਲਾਈ ਮਹੀਨੇ ਵਿੱਚ ਗੁਫਾ ਤੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।
ਬਾਬਾ ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋ ਰਹੀ ਹੈ ਅਤੇ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਮਾਪਤ ਹੋਵੇਗੀ। ਲੋਕ ਸਭਾ ਚੋਣਾਂਦੇ ਮੁਕੰਮਲ ਹੋਣ ਤੋਂ ਬਾਅਦ ਪ੍ਰਸ਼ਾਸਨ ਦਾ ਸਾਰਾ ਧਿਆਨ ਸ਼੍ਰੀ ਅਮਰਨਾਥ ਯਾਤਰਾ ‘ਤੇ ਕੇਂਦਰਿਤ ਹੋਵੇਗਾ।