Connect with us

Uncategorized

AMERICA ਸਰਕਾਰ ਨੇ ਬੰਦ ਕੀਤੇ ਵਰਕ ਵੀਜ਼ੇ, ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਮੁਲਕਾਂ ਤੇ ਹੋਵੇਗਾ

Published

on

NEWS: ਅਮਰਿਕਾ ਨੇ ਵਰਕ ਵੀਜ਼ੇ ਸੰਬੰਧੀ ਲਿਆ ਇੱਕ ਵੱਡਾ ਫੈਲਸਾ। ਅਮਰੀਕਾ ਨੇ ਕਮਰਸ਼ੀਅਲ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਰੋਕ ਲਗਾ ਦਿੱਤੀ ਹੈ। ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਮੁਲਕਾਂ ਦੇ ਲੋਕਾਂ ਦੇ ਵਰਕ ਵੀਜ਼ੇ  ਅਤੇ ਡਰਾਈਵਰਾਂ ’ਤੇ ਪਵੇਗਾ, ਜੋ ਅਮਰੀਕੀ ਟਰਾਂਸਪੋਰਟ ਸੈਕਟਰ ’ਚ ਕੰਮ ਕਰਨ ਦੀ ਉਮੀਦ ’ਚ ਬੈਠੇ ਹਨ। ਦੱਲਦਇਏ, ਕੁਝ ਦਿਨ ਪਹਿਲਾਂ ਇਕ ਪੰਜਾਬੀ ਡਰਾਈਵਰ ਵੱਲੋਂ ਟਰੱਕ ਗਲਤ ਦਿਸ਼ਾ ’ਚ ਮੋੜਨ ਕਾਰਨ ਇਕ ਕਾਰ ’ਚ ਸਵਾਰ ਤਿੰਨ ਵਿਅਕਤੀ ਮਾਰੇ ਗਏ ਸੀ। ਇਸ ਘੱਟਨਾ ਤੋਂ ਬਾਅਦ ਅਮਰੀਕੀ ਸਰਕਾਰ ਵਲੋਂ ਇਹ ਵੱਡਾ ਫ਼ੈਸਲਾ ਲਿਆ ਗਿਆ ਏ…. ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਨੇ ‘ਐਕਸ’ ’ਤੇ ਇੱਕ ਪੋਸਟ ਰਾਹੀ ਕਮਰਸ਼ੀਅਲ ਟਰੱਕ ਡਰਾਈਵਰਾਂ ਲਈ ਵਰਕਰ ਵੀਜ਼ੇ ਜਾਰੀ ਕਰਨ ’ਤੇ ਰੋਕ ਲਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸੇ ਖਾਸ ਦੇਸ਼ ਨੂੰ ਨਿਸ਼ਾਨਾ ਬਣਾਉਣ ਲਈ ਨਹੀਂ ਹੈ, ਬਲਕਿ ਵਿਦੇਸ਼ਾਂ ਤੋਂ ਆਉਣ ਵਾਲੇ ਟਰੱਕ ਡਰਾਈਵਰਾਂ ਦੀ ਯੋਗਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਸਮੀਖਿਆ ਲਈ ਚੁੱਕਿਆ ਗਿਆ ਹੈ।

ਜਾਨਕਾਰੀ ਮੁਤਾਬਕ ਟਰੱਕ ਡਰਾਈਵਰ ਹਰਜਿੰਦਰ ਸਿੰਘ 2018 ’ਚ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖ਼ਲ ਹੋਇਆ ਸੀ ਅਤੇ ਉਹ ਕਿਸੇ ਤਰੀਕੇ ਨਾਲ ਕੈਲੀਫੋਰਨੀਆ ਤੇ ਵਾਸ਼ਿੰਗਟਨ ’ਚ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ ਲੈਣ ’ਚ ਕਾਮਯਾਬ ਰਿਹਾ ਸੀ। ਜਿਸ ਨੂੰ ਹੁਣ ਅਮਰਿਕਾ ਸਰਕਾਰ ਨੇ ਗ੍ਰਿਫਤਾਰ ਕਰ ਲਿਆ ਹੈ ਤੇ ਓਸ ਨੂੰ ਭਾਰਤ ਭੈਜਿਆ ਜਾਣਾ ਸੀ ਪਰ ਓਸਨੇ ਭਾਰਤ ਵਾਪਸ ਅਉਣ ਤੋਂ ਸਾਫ ਇਨਕਾਰ ਕਰ ਦਿੱਤਾ।

Continue Reading