Punjab
AMIT SHAH ਦਾ ਕਾਂਗਰਸ ‘ਤੇ ਵੱਡਾ ਹਮਲਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਅਤੇ ਰਾਹੁਲ ਗਾਂਧੀ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਦੀ ਦਿੱਲੀ ਰੈਲੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।
ਅਮਿਤ ਸ਼ਾਹ ਨੇ ਕਿਹਾ ਕਿ ਰਾਹੁਲ ਗਾਂਧੀ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੇ ਹਨ। ਉਨ੍ਹਾਂ ਨੇ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਦੌਰਾਨ ਹਜ਼ਾਰਾਂ ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ।
ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਦਰਦਨਾਕ ਘਟਨਾ ਦੌਰਾਨ ਕਈ ਪਰਿਵਾਰਾਂ ਨੇ ਆਪਣੇ ਘਰ ਅਤੇ ਆਪਣੇ ਜੀਅ ਗੁਆਏ ਸਨ। ਅਜਿਹੇ ‘ਚ ਸਿੱਖ ਕੌਮ ਦੇ ਜ਼ਖ਼ਮ ਅੱਜ ਵੀ ਡੂੰਘੇ ਹਨ।
ਅਮਿਤ ਸ਼ਾਹ ਨੇ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਕਾਂਗਰਸ ਦੀ ਭੂਮਿਕਾ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਗਰਮਾਉਣ ਦੇ ਆਸਾਰ ਹਨ।
ਹੁਣ ਦੇਖਣਾ ਹੋਵੇਗਾ ਕਿ ਅਮਿਤ ਸ਼ਾਹ ਦੇ ਇਨ੍ਹਾਂ ਬਿਆਨਾਂ ‘ਤੇ ਕਾਂਗਰਸ ਅਤੇ ਰਾਹੁਲ ਗਾਂਧੀ ਵੱਲੋਂ ਕੀ ਪ੍ਰਤੀਕਿਰਿਆ ਸਾਹਮਣੇ ਆਉਂਦੀ ਹੈ।
